07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਬਮਿਆਲ ਸੈਕਟਰ ਦਾ ਦੌਰਾ, ਵਿਲੇਜ ਡਿਫੈਂਸ ਕਮੇਟੀਆਂ ਦੀ ਕੀਤੀ ਸ਼ਲਾਘਾ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਬਮਿਆਲ/ਨਰੋਟ ਜੈਮਲ ਸਿੰਘ (ਪਠਾਨਕੋਟ), 17 ਅਪ੍ਰੈਲ (ਰਕੇਸ਼ ਸ਼ਰਮਾ/ਸ਼ਸ਼ੀ ਕੁਮਾਰ)-ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਪਠਾਨਕੋਟ ਦੇ ਦੌਰੇ ਦੌਰਾਨ ਸਰਹੱਦੀ ਕਸਬਾ ਬਮਿਆਲ ਪਹੁੰਚੇ, ਜਿੱਥੇ ਉਨ੍ਹਾਂ ਨੇ ਸਰਹੱਦੀ ਇਲਾਕਿਆਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ | ਇਸ ਮੌਕੇ ਰਾਜਪਾਲ ਨੇ ਵਿਲੇਜ ਡਿਫੈਂਸ ਕਮੇਟੀਆਂ ਦੇ ਕੰਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਕਮੇਟੀਆਂ ਸਰਹੱਦੀ ਖੇਤਰਾਂ ਵਿਚ ਲੋਕਾਂ ਦੀ ਸੁਰੱਖਿਆ ਲਈ ਮਹੱਤਵਪੂਰਨ ਭੂਮਿਕਾ ਨਿਭਾਅ ਰਹੀਆਂ ਹਨ | ਉਨ੍ਹਾਂ ਨੇ ਕਿਹਾ ਕਿ ਜਿਹੜੀਆਂ ਕਮੇਟੀਆਂ ਵਧੀਆ ਕੰਮ ਕਰ ਰਹੀਆਂ ਹਨ, ਉਨ੍ਹਾਂ ਨੂੰ ਰਾਜਪਾਲ ਹਾਊਸ ਵਲੋਂ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਰੱਖਿਆ ਏਜੰਸੀਆਂ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਜਾਣਕਾਰੀ ਦੇਣ | ਇਸ ਦੌਰਾਨ ਰਾਜਪਾਲ ਨੇ ਸੂਬਾ ਸਰਕਾਰ ਵਲੋਂ ਬੇਅਦਬੀ ਮਾਮਲਿਆਂ 'ਤੇ ਬਣਾਏ ਜਾਣ ਵਾਲੇ ਕਾਨੂੰਨ ਸਬੰਧੀ ਕੀਤੇ ਜਾ ਰਹੇ ਦਾਅਵਿਆਂ ਨੂੰ ਖ਼ਾਰਜ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਅਜੇ ਤੱਕ ਇਸ ਸਬੰਧੀ ਕੋਈ ਵੀ ਬਿੱਲ ਮਨਜ਼ੂਰੀ ਲਈ ਨਹੀਂ ਪਹੁੰਚਿਆ | ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਮਾਹੌਲ ਵਿਚ ਚਰਚਾ ਤੇਜ਼ ਹੋ ਗਈ ਹੈ | ਦੌਰੇ ਦੌਰਾਨ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ ਅਤੇ ਸੁਰੱਖਿਆ ਦੇ ਕੜੇ ਇੰਤਜ਼ਾਮ ਕੀਤੇ ਗਏ ਸਨ | ਕੁੱਲ ਮਿਲਾ ਕੇ ਗਵਰਨਰ ਦਾ ਇਹ ਦੌਰਾ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਅਤੇ ਲੋਕਾਂ ਨਾਲ ਸਿੱਧੀ ਸੰਵਾਦ ਬਣਾਉਣ ਦੇ ਮਕਸਦ ਨਾਲ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਵਲੋਂ ਭਾਰਤ-ਪਾਕਿਸਤਾਨ ਸਰਹੱਦ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਬਮਿਆਲ ਦੇ ਨਜ਼ਦੀਕ ਸਥਿਤ ਸੀਮਾ ਸੁਰੱਖਿਆ ਬਲ ਦੀ ਸ਼ਹੀਦ ਕਮਲਜੀਤ ਸਿੰਘ ਪੋਸਟ ਸਿੰਬਲ ਸਕੋਲ ਦਾ ਵੀ ਦੌਰਾ ਕੀਤਾ ਗਿਆ, ਜਿੱਥੇ ਉਨ੍ਹਾਂ ਵਲੋਂ ਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਬਾਬਾ ਨਾਗ਼ਾ ਸਰਵਹਿੱਤਕਾਰੀ ਵਿੱਦਿਆ ਮੰਦਰ ਘਰੋਟਾ ਦਾ 8ਵੀਂ ਜਮਾਤ ਦਾ ਨਤੀਜਾ ਰਿਹਾ 100 ਫੀਸਦੀ ਅਗਲੀ ਖ਼ਬਰ ਨੀਤਿਕਾ ਜੱਗੀ ਤੇ ਨਵਜੋਤ ਕੌਰ ਨੇ 93 ਫੀਸਦੀ ਅੰਕ ਲੈ ਕੇ ਸਕੂਲ 'ਚ ਹਾਸਿਲ ਕੀਤਾ ਪਹਿਲਾ ਸਥਾਨ
Ad Position 24