07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਮੀਨੀ ਵਿਖੇ ਗੁਰਮਤਿ ਸਮਾਗਮ 19 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਪਠਾਨਕੋਟ, 17 ਅਪ੍ਰੈਲ (ਸੰਧੂ)- ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਮੀਨੀ ਪਠਾਨਕੋਟ ਵਿਖੇ 19 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ ਵਿਚ ਭਾਈ ਸ਼ਰਨਜੀਤ ਸਿੰਘ ਬਟਾਲੇ ਵਾਲੇ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਭਾਈ ਹਰਜੀਤ ਸਿੰਘ ਦਾ ਰਾਗੀ ਜਥਾ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ ਤੇ ਅੰਤ ਵਿਚ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਚਰਨ ਸਿੰਘ, ਮੈਨੇਜਰ ਸੋਹਨ ਸਿੰਘ, ਡਿਪਟੀ ਮੈਨੇਜਰ ਤਲਵਿੰਦਰ ਸਿੰਘ, ਪਿ੍ਤਪਾਲ ਸਿੰਘ, ਗੁਰਦੀਪ ਸਿੰਘ ਬੈਂਸ, ਹਰਜੀਤ ਸਿੰਘ ਅਤੇ ਬਖ਼ਸ਼ੀਸ਼ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 29 ਮਈ ਦੀ ਜਲੰਧਰ ਰੈਲੀ 'ਚ ਖੇਤ ਮਜ਼ਦੂਰਾਂ ਦਾ ਪਠਾਨਕੋਟ ਤੋਂ ਵੱਡਾ ਜਥਾ ਸ਼ਾਮਿਲ ਹੋਵੇਗਾ- ਕਾ: ਗੁਰਮੇਸ਼ ਸਿੰਘ ਅਗਲੀ ਖ਼ਬਰ ਭਦਰੋਆ 'ਚ ਜੈ ਬਾਬਾ ਖ਼ਵਾਜਾ ਪੀਰ ਦੀ ਦਰਗਾਹ 'ਤੇ ਸਾਲਾਨਾ ਪ੍ਰੋਗਰਾਮ ਕਰਵਾਇਆ
Ad Position 24