17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

4 ਗ੍ਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 19-04-2026

ਕੋਟਲੀ ਸੂਰਤ ਮੱਲ੍ਹੀ, 18 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)- ਥਾਣਾ ਕੋਟਲੀ ਸੂਰਤ ਮੱਲ੍ਹੀ ਦੀ ਪੁਲਿਸ ਵਲੋਂ 4 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਗੁਰਦਰਸ਼ਨ ਸਿੰਘ ਕੰਗ ਨੇ ਦੱਸਿਆ ਕਿ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਨੇੜਲੇ ਪਿੰਡ ਖੈਹਿਰਾ ਸੁਲਤਾਨ ਦੇ ਇਕ ਨੌਜਵਾਨ ਬੂਟਾ ਸਿੰਘ ਨੂੰ 4 ਗ੍ਰਾਮ ਹੈਰੋਇਨ ਸਮੇਤ ਪੁਲਿਸ ਪਾਰਟੀ ਵਲੋਂ ਕਾਬੂ ਕਰ ਕੇ ਉਸ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਲਾਕੇ 'ਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ ਤੇ ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸਕੂਲ 'ਚ ਮਹਾਤਮਾ ਹੰਸਰਾਜ ਦਾ ਜਨਮ ਉਤਸਵ ਮਨਾਇਆ <br/> ਅਗਲੀ ਖ਼ਬਰ ਸ਼ੁਰਭੀ ਅਗਰਵਾਲ ਨੇ ਦਸਵੀਂ ਜਮਾਤ 'ਚੋਂ 98 ਫ਼ੀਸਦੀ ਅੰਕ ਲੈ ਕੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ <br/>
Ad Position 24