17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਆਰ.ਡੀ. ਖੋਸਲਾ ਸਕੂਲ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 19-04-2026
ਬਟਾਲਾ, 18 ਅਪ੍ਰੈਲ (ਸਤਿੰਦਰ ਸਿੰਘ)- ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਵਿਸ਼ਵ ਵਿਰਾਸਤ ਦਿਵਸ ਬੜੇ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ | ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਭਾਰਤੀ ਸੱਭਿਆਚਾਰਕ ਤੇ ਇਤਿਹਾਸਕ ਵਿਰਾਸਤ ਦੀ ਮਹੱਤਤਾ ਨੂੰ ਉਜਾਗਰ ਕੀਤਾ | ਪ੍ਰੋਗਰਾਮ ਦੀ ਸ਼ੁਰੂਆਤ ਇਕ ਭਾਸ਼ਣ ਮੁਕਾਬਲੇ ਨਾਲ ਹੋਈ | ਪ੍ਰੋਗਰਾਮ ਦੀ ਇਕ ਵਿਸ਼ੇਸ਼ ਵਿਸ਼ੇਸਤਾ ਛੋਟੇ ਬੱਚਿਆਂ ਦੁਆਰਾ ਪੇਸ਼ ਕੀਤੀ ਗਈ ਝਾਕੀ ਸੀ | ਰੰਗੀਨ ਪਹਿਰਾਵੇ ਪਹਿਨੇ ਬੱਚਿਆਂ ਨੇ ਸਾਰਿਆਂ ਨੂੰ ਮੋਹਿਤ ਕੀਤਾ ਤੇ ਅਨੇਕਤਾ ਵਿਚ ਏਕਤਾ ਦਾ ਸੰਦੇਸ਼ ਦਿਤਾ | ਅੰਤ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਣ ਦਾ ਪ੍ਰਣ ਲਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਪਿ੍ੰਸੀਪਲ ਡਾ. ਬਿੰਦੂ ਭੱਲਾ ਨੇ ਕਿਹਾ ਕਿ ਸਾਡੀ ਵਿਰਾਸਤ ਸਿਰਫ ਸਮਾਰਕਾਂ ਤੱਕ ਸੀਮਤ ਨਹੀਂ ਹੈ, ਸਾਡੀ ਸੰਸਕਿ੍ਤੀ, ਪ੍ਰੰਪਰਾਵਾਂ ਤੇ ਕਦਰਾਂ-ਕੀਮਤਾਂ ਵੀ ਸਾਡੀ ਵਿਰਾਸਤ ਹਨ ਤੇ ਅਜਿਹੇ ਜਾਣਕਾਰੀ ਭਰਪੂਰ ਪ੍ਰੋਗਰਾਮਾਂ 'ਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ | ਸਕੂਲ ਚੇਅਰਮੈਨ ਅਰਵਿੰਦ ਖੋਸਲਾ ਤੇ ਪ੍ਰਧਾਨ ਅਜੇ ਖੋਸਲਾ ਨੇ ਵੀ ਵਿਸ਼ਵ ਵਿਰਾਸਤ ਦਿਵਸ 'ਤੇ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨਸ਼ਾ ਮੁਕਤ ਮੋਰਚੇ ਦੀ ਮੀਟਿੰਗ ਹੋਈ ਅਗਲੀ ਖ਼ਬਰ ਡਿਵਾਈਨ ਵਿਲ ਪਬਲਿਕ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ <br/>
Ad Position 24