ਭਾਜਪਾ ਦੇ ਯੂਥ ਆਗੂ ਸ਼ਾਮ ਸਿੰਘ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
ਅਜੀਤ ਡੈਸਕ
19-04-2026
ਗੁਰਦਾਸਪੁਰ, 18 ਅਪੈ੍ਰਲ (ਪੰਕਜ ਸ਼ਰਮਾ)- ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਯੂਥ ਆਗੂ ਐਡਵੋਕੇਟ ਸ਼ਾਮ ਸਿੰਘ ਠਾਕੁਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਵਲੋਂ ਕਿਸਾਨਾਂ ਨੂੰ ਖ਼ਰੀਦ 'ਚ ਦਿੱਤੀ ਛੋਟ ਦਾ ਸਿੱਧਾ ਫ਼ਾਇਦਾ ਕਿਸਾਨਾਂ ਦੇ ਹੱਕ ਵਿਚ ਜਾਵੇਗਾ | ਸ਼ਾਮ ਸਿੰਘ ਠਾਕੁਰ ਨੇ ਕਿਹਾ ਕਿ ਭਾਜਪਾ ਹਮੇਸ਼ਾ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਦੇ ਨਾਲ ਖੜੀ ਰਹੀ ਹੈ | ਉਨ੍ਹਾਂ ਦੱਸਿਆ ਕਿ ਕਣਕ ਦੀ ਸਮੇਂ ਸਿਰ ਖ਼ਰੀਦ ਤੇ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਵਲੋਂ ਕੀਤੇ ਗਏ ਉਪਰਾਲੇ ਕਾਬਿਲ-ਏ-ਤਾਰੀਫ਼ ਹਨ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਤੇ ਆਉਣ ਵਾਲੇ ਸਮੇਂ 'ਚ ਵੀ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਂਦੀ ਰਹੇਗੀ | ਯੂਥ ਆਗੂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦਾ ਲਾਭ ਲੈਣ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ |