ਬਟਾਲਾ, 18 ਅਪ੍ਰੈਲ (ਸਤਿੰਦਰ ਸਿੰਘ)-ਬਟਾਲਾ ਕਾਂਗਰਸ ਭਵਨ 'ਚ ਸਾਬਕਾ ਚੇਅਰਮੈਨ ਮਨਜੀਤ ਸਿੰਘ ਹੰਸਪਾਲ ਦੀ ਅਗਵਾਈ 'ਚ ਇਕ ਭਰਵੀਂ ਮੀਟਿੰਗ ਹੋਈ | ਇਸ ਮੀਟਿੰਗ 'ਚ ਮਰਹੂਮ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪੋਤਰੇ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਓ.ਬੀ.ਸੀ. ਵਿੰਗ ਦੇ ਕੌਮੀ ਉਪ ਚੇਅਰਮੈਨ ਸ: ਇੰਦਰਜੀਤ ਸਿੰਘ ਬੱਬੂ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਦੇ ਨਾਲ ਪੰਜਾਬ ਇੰਚਾਰਜ ਕੰਵਰਦੀਪ ਸਿੰਘ ਸੈਣੀ ਵੀ ਮੌਜੂਦ ਰਹੇ | ਇਸ ਮੌਕੇ ਸ: ਇੰਦਰਜੀਤ ਸਿੰਘ ਬੱਬੂ ਨੇ ਕਿਹਾ ਕਿ ਭਵਿੱਖ ਵਿਚ ਓ.ਬੀ.ਸੀ. ਤੇ ਐਸ.ਸੀ. ਭਾਈਚਾਰੇ ਨੂੰ ਕਾਂਗਰਸ ਪਾਰਟੀ ਵਿਚ ਹੋਰ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਤੇ ਬਲਾਕ ਪੱਧਰ 'ਤੇ ਅਹੁਦੇ ਵੀ ਦਿੱਤੇ | ਉਨ੍ਹਾਂ ਕਿਹਾ ਕਿ ਮਿਹਨਤੀ ਵਰਕਰਾਂ ਦਾ ਮਾਣ ਪਾਰਟੀ ਵਿਚ ਬਰਕਰਾਰ ਰਹੇਗਾ | ਉਨ੍ਹਾਂ ਕਿਹਾ ਕਿ ਸਾਡੇ ਇਥੇ ਆਉਣ ਦਾ ਮੁੱਖ ਮਕਸਦ ਲੋਕਾਂ ਨੂੰ ਪਾਰਟੀ ਨਾਲ ਜੋੜਨਾ ਹੈ ਅਤੇ ਜ਼ਮੀਨੀ ਪੱਧਰ 'ਤੇ ਹਰ ਵਰਗ ਦੇ ਲੋਕਾਂ ਦੀ ਗੱਲ ਸੁਣਨੀ ਹੈ | ਉਨ੍ਹਾਂ ਸਾਰੇ ਵਰਕਰਾਂ ਨੂੰ ਤਗੜੇ ਹੋ ਕੇ ਮਿਹਨਤ ਕਰਨ ਲਈ ਕਿਹਾ | ਇਸ ਮੌਕੇ ਕਾਂਗਰਸ ਪਾਰਟੀ ਨਾਲ ਸਬੰਧਿਤ ਸ਼ਹਿਰ ਦੇ ਸਾਰੇ ਅਹੁਦੇਦਾਰ ਤੇ ਵਰਕਰ ਮੌਜੂਦ ਸਨ |