ਬਟਾਲਾ, 18 ਅਪ੍ਰੈਲ (ਸਤਿੰਦਰ ਸਿੰਘ)- ਵੁੱਡਸਟਾਕ ਪਬਲਿਕ ਸਕੂਲ ਬਟਾਲਾ ਵਲੋਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾਕਟਰ ਸਤਨਾਮ ਸਿੰਘ ਨਿੱਜਰ, ਚੇਅਰਪਰਸਨ ਡਾ. ਸਤਿੰਦਰਜੀਤ ਕੌਰ ਨਿੱਜਰ, ਪਿ੍ੰਸੀਪਲ ਡਾ. ਐਨਸੀ ਦੀ ਯੋਗ ਰਹਿਨੁਮਾਈ ਹੇਠ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਇਸ ਵਿਸ਼ੇਸ਼ ਦਿਨ ਬਾਰੇ ਜਾਣਕਾਰੀ ਦੇਣ ਲਈ ਇਕ ਵੀਡੀਓ ਦਿਖਾਈ ਗਈ | ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਬਟਾਲਾ ਸ਼ਹਿਰ ਦੇ ਇਤਿਹਾਸਕ ਵਿਰਾਸਤੀ ਸਮਾਰਕ ਹਜ਼ੀਰਾ ਪਾਰਕ ਦਾ ਦੌਰਾ ਵੀ ਕਰਵਾਇਆ ਗਿਆ | ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਇਸ ਗਤੀਵਿਧੀ ਵਿਚ ਭਾਗ ਲਿਆ ਤੇ ਆਪਣੇ ਵਿਰਸੇ ਦੀ ਮਹੱਤਤਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ |