18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਗੁਰਦੁਆਰਾ ਗੁਰੂਆਣਾ ਵੈਰੋਨੰਗਲ ਸਾਹਿਬ ਨਤਮਸਤਕ ਹੋਏ <br/>

Ad Position 21
No active advertisement
ਅਜੀਤ ਡੈਸਕ 19-04-2026
ਬਟਾਲਾ, 18 ਅਪ੍ਰੈਲ (ਸਤਿੰਦਰ ਸਿੰਘ)- ਪਿੰਡ ਜਲਾਲ ਉਸਮਾ ਜ਼ਿਲ੍ਹਾ ਅੰਿ੍ਮਤਸਰ ਦੇ ਵਸਨੀਕ ਅਤੇ ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਸ: ਗੁਰਮੀਤ ਸਿੰਘ ਪਰਿਵਾਰ ਸਮੇਤ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗੁਰੂਆਣਾ ਸਾਹਿਬ ਵੈਰੋਨੰਗਲ ਵਿਖੇ ਨਤਮਸਤਕ ਹੋਏ | ਇਸ ਮੌਕੇ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਿਆੜ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਗੁਰਿੰਦਰਪਾਲ ਸਿੰਘ ਗੋਰਾ, ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਸ: ਗੁਰਮੀਤ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨੂੰ ਸਿਰੋਪਾਓ ਸਾਹਿਬ ਭੇਟ ਕਰ ਕੇ ਸਨਮਾਨਿਤ ਕੀਤਾ | ਰਾਜਪਾਲ ਸ: ਗੁਰਮੀਤ ਸਿੰਘ ਨੇ ਕਿਹਾ ਕਿ ਉਹ ਬਚਪਨ ਤੋਂ ਇਸ ਅਸਥਾਨ 'ਤੇ ਆ ਕੇ ਨਤਮਸਤਕ ਹੁੰਦੇ ਰਹੇ ਹਨ ਤੇ ਹੁਣ ਕਾਫੀ ਸਮੇਂ ਇਸ ਧਰਤੀ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ | ਇਸ ਮੌਕੇ ਪਿੰਡ ਵਾਸੀਆਂ ਨੇ ਗੁਰਦੁਆਰਾ ਸਾਹਿਬ ਦੇ ਅੱਗੋਂ ਲੰਘਦੀ ਸੜਕ ਨੂੰ ਬਣਾਉਣ ਸਬੰਧੀ ਮੰਗ ਪੱਤਰ ਵੀ ਰਾਜਪਾਲ ਸ: ਗੁਰਮੀਤ ਸਿੰਘ ਨੂੰ ਸੌਪਿਆ | ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਅਦਿੱਤਿਆ ਉੱਪਲ, ਐਸ.ਡੀ.ਐਮ. ਸਾਰੰਗਦੀਪ ਸਿੰਘ, ਬਾਬਾ ਮਹਿਲ ਸਿੰਘ, ਬਾਬਾ ਬਲਬੀਰ ਸਿੰਘ ਹੈੱਡ ਗ੍ਰੰਥੀ ਗੁਰੂਆਣਾ ਸਾਹਿਬ, ਗੁਰਪ੍ਰੀਤ ਸਿੰਘ ਜਲਾਲ ਉਸਮਾ, ਮੋਹਨ ਸਿੰਘ ਆਦੋਵਾਲੀ, ਸੁਰਿੰਦਰ ਸਿੰਘ ਆਦੋਵਾਲੀ, ਸਾਹਿਬ ਸਿੰਘ ਆਦੋਵਾਲੀ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ 12 ਅੰਗਹੀਣਾਂ ਨੂੰ ਬੈਟਰੀ ਵਾਲੇ ਸਾਈਕਲ ਦਿੱਤੇ <br/> ਅਗਲੀ ਖ਼ਬਰ ਵਿਸ਼ਵ ਵਿਰਾਸਤ ਦਿਵਸ ਮਨਾਇਆ <br/>
Ad Position 24