18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਪਿੰਡ ਫੁਲੜਾ ਵਿਖੇ 15 ਦਿਨਾਂ ਤੋਂ ਟਿਊਬਵੈੱਲ ਮੋਟਰਾਂ ਦੀ ਬਿਜਲੀ ਸਪਲਾਈ ਬੰਦ <br/>

Ad Position 21
No active advertisement
ਅਜੀਤ ਡੈਸਕ 19-04-2026
ਭੈਣੀ ਮੀਆਂ ਖਾਂ, 18 ਅਪ੍ਰੈਲ (ਜਸਬੀਰ ਸਿੰਘ ਬਾਜਵਾ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਫੁਲੜਾ ਵਿਖੇ ਪਿਛਲੇ ਲਗਪਗ 15 ਦਿਨਾਂ ਤੋਂ ਟਿਊਬਵੈੱਲ ਮੋਟਰਾਂ ਵਾਲੀ ਬਿਜਲੀ ਸਪਲਾਈ ਬੰਦ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਪਿੰਡ ਫੁਲੜਾ ਦੇ ਸਰਪੰਚ ਬਲਕਾਰ ਸਿੰਘ ਨੇ ਦੱਸਿਆ ਕਿ ਮੋਟਰਾਂ ਦੀ ਸਪਲਾਈ ਬਿਜਲੀ ਘਰ ਭੈਣੀ ਮੀਆਂ ਖਾਂ ਤੋਂ ਚਲਦੀ ਹੈ, ਜੋ ਪਿਛਲੇ 15 ਦਿਨਾਂ ਤੋਂ ਖਰਾਬ ਪਈ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਬਿਜਲੀ ਬੋਰਡ ਨੂੰ ਕਈ ਵਾਰ ਸ਼ਿਕਾਇਤ ਕੀਤੀ ਗਈ ਹੈ ਪਰ ਬਿਜਲੀ ਵਿਭਾਗ ਦੇ ਕਰਮਚਾਰੀਆਂ ਵਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਦੇ ਮੁਤਾਬਕ ਪਿੰਡ ਦੀ ਕਰੀਬ 80 ਪ੍ਰਤੀਸਤ ਫਸਲ ਗੰਨੇ ਦੀ ਹੈ, ਜਿਸ ਨੂੰ ਇਸ ਸਮੇਂ ਪਾਣੀ ਦੀ ਬਹੁਤ ਜ਼ਰੂਰਤ ਹੈ | ਬਿਜਲੀ ਸਪਲਾਈ ਬੰਦ ਹੋਣ ਕਾਰਨ ਕਿਸਾਨ ਆਪਣੀਆਂ ਮੋਟਰਾਂ ਨਹੀਂ ਚਲਾ ਸਕਦੇ, ਜਿਸ ਨਾਲ ਫਸਲ ਖਰਾਬ ਹੋਣ ਦਾ ਖਤਰਾ ਬਣ ਗਿਆ ਹੈ | ਸਰਪੰਚ ਬਲਕਾਰ ਸਿੰਘ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਕੁਦਰਤੀ ਆਫਤਾਂ ਤੇ ਹੜ੍ਹਾਂ ਕਾਰਨ ਵੱਡਾ ਨੁਕਸਾਨ ਝੱਲ ਚੁੱਕੇ ਹਨ | ਹੁਣ ਬਿਜਲੀ ਸਪਲਾਈ ਬੰਦ ਹੋਣ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ | ਉਨ੍ਹਾਂ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਸ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਹੀ ਮੋਟਰਾਂ ਦੀ ਬਿਜਲੀ ਸਪਲਾਈ ਬਹਾਲ ਨਾ ਕੀਤੀ ਗਈ ਤਾਂ 20 ਅਪ੍ਰੈਲ ਨੂੰ ਗੁਰਦਾਸਪੁਰ ਵਿਖੇ ਉੱਚ ਅਧਿਕਾਰੀ ਐਸ.ਸੀ. ਦੇ ਦਫਤਰ ਦਾ ਘਿਰਾਓ ਕਰ ਕੇ ਅਣਮਿਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਦੀ ਪੂਰੀ ਜ਼ਿੰਮੇਵਾਰੀ ਬਿਜਲੀ ਵਿਭਾਗ ਦਫਤਰ ਭੈਣੀ ਮੀਆਂ ਖਾਂ ਦੇ ਐਸ.ਡੀ.ਓ. ਅਤੇ ਜੇ.ਈ. ਦੀ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ 12 ਅੰਗਹੀਣਾਂ ਨੂੰ ਬੈਟਰੀ ਵਾਲੇ ਸਾਈਕਲ ਦਿੱਤੇ <br/>
Ad Position 24