18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਅਜੀਤ ਡੈਸਕ 19-04-2026
ਫਤਹਿਗੜ੍ਹ ਚੂੜੀਆਂ, 18 ਅਪ੍ਰੈਲ (ਐਮ.ਐਸ. ਫੁੱਲ)- ਸਥਾਨਕ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਗਰਲਜ਼ ਫਤਹਿਗੜ੍ਹ ਚੂੜੀਆਂ ਵਿਖੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਵਿਸਾਖੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਕਾਲਜ ਵਿਚ ਵਿਸਾਖੀ ਨੂੰ ਸਮਰਪਿਤ ਸੱਭਿਅਚਾਰਕ ਪ੍ਰੋਗਰਾਮ ਕਰਵਾਇਆ ਗਿਆ ਤੇ ਕਾਲਜ ਵਿਚ ਪੋਸਟਰ ਬਣਾਉਣ ਤੇ ਘੜ੍ਹਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਪਿ੍ੰ. ਡਾ. ਮਿ੍ਣਾਲ ਗੁਪਤਾ ਨੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਦੇ ਹੁਨਰ ਦੀ ਸ਼ਾਲਾਘਾ ਕੀਤੀ ਤੇ ਪਹਿਲੇ, ਦੂਜੇ ਤੇ ਤੀਸਰੇ ਸਥਾਨ 'ਤੇ ਰਹਿਣ ਵਾਲੇ ਅੱਵਲ ਵਿਦਿਆਰਥੀਣਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਪੰਜਾਬੀ ਵਿਭਾਗ ਦੇ ਮੁਖੀ ਡਾ. ਸਤਿੰਦਰ ਕੌਰ, ਦੀਪਇੰਦਰ ਕੌਰ ਤੇ ਰਾਜਬੀਰ ਕੌਰ ਵਲੋਂ ਉਲੀਕੇ ਪ੍ਰੋਗਰਾਮ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ | ਫੈਸ਼ਨ ਡਿਜ਼ਾਇੰਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਨੇ ਹੱਥ ਨਾਲ ਬਣੀਆ ਵਸਤਾਂ ਦੀ ਪ੍ਰਦਰਸ਼ਨੀ ਲਗਾਈ | ਮੰਚ ਸੰਚਾਲਨ ਦੀ ਭੂਮਿਕਾ ਦੀਪਿੰਦਰ ਕੌਰ ਨੇ ਨਿਭਾਈ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਦੀ ਭਾਜਪਾ ਸਰਕਾਰ ਨੇ ਇਕ ਵਾਰ ਫਿਰ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ : ਰਵੀਕਰਨ ਸਿੰਘ ਕਾਹਲੋਂ <br/> ਅਗਲੀ ਖ਼ਬਰ ਪਿੰਡ ਫੁਲੜਾ ਵਿਖੇ 15 ਦਿਨਾਂ ਤੋਂ ਟਿਊਬਵੈੱਲ ਮੋਟਰਾਂ ਦੀ ਬਿਜਲੀ ਸਪਲਾਈ ਬੰਦ <br/>
Ad Position 24