18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਕੇਂਦਰ ਦੀ ਭਾਜਪਾ ਸਰਕਾਰ ਨੇ ਇਕ ਵਾਰ ਫਿਰ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ : ਰਵੀਕਰਨ ਸਿੰਘ ਕਾਹਲੋਂ <br/>

Ad Position 21
No active advertisement
ਅਜੀਤ ਡੈਸਕ 19-04-2026
ਬਟਾਲਾ, 18 ਅਪ੍ਰੈਲ (ਸਤਿੰਦਰ ਸਿੰਘ)- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਦੀ ਅਗਵਾਈ ਹੇਠ ਭਾਜਪਾ ਦੇ ਬਟਾਲਾ ਦਫਤਰ ਵਿਖੇ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ | ਇਸ ਮੌਕੇ ਭਾਜਪਾ ਪੰਜਾਬ ਦੇ ਉਪ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਪਿਛਲੇ ਦਿਨੀਂ ਜੋ ਪੰਜਾਬ ਅੰਦਰ ਬੇਮੌਸਮੀ ਬਾਰਿਸ਼ ਹੋਈ ਸੀ | ਉਸ ਨੂੰ ਮੱਦੇਨਜਰ ਰੱਖਦੇ ਹੋਏ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਇਕ ਵੱਡੀ ਰਾਹਤ ਦਿੰਦੇ ਹੋਏ ਕਣਕ ਦੀ ਖਰੀਦ ਦੇ ਮਾਪਦੰਡਾਂ ਵਿਚ ਵੱਡੀ ਛੋਟ ਦੇਣ ਦਾ ਐਲਾਨ ਕੀਤਾ ਹੈ, ਜਿਸ ਲਈ ਅਸੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਿਸਾਨ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਇਸ ਔਖੇ ਸਮੇਂ ਵਿਚ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜੀ | ਸ: ਕਾਹਲੋਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜੀ ਹੈ | ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਜ਼ਿਲ੍ਹਾ ਪ੍ਰਧਾਨ ਹੀਰਾ ਵਾਲੀਆ ਨੇ ਕਿਹਾ ਕਿ ਕਿਸਾਨਾਂ ਦੀ ਫਸਲਾਂ ਦੀ ਖਰੀਦ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਗੰਭੀਰ ਨਹੀਂ ਸੀ, ਕਿਉਂਕਿ ਬਾਕੀ ਸੂਬਿਆਂ ਦੀ ਸਰਕਾਰਾਂ ਨੇ ਅੱਜ ਤੋਂ ਕਈ ਦਿਨ ਪਹਿਲਾਂ ਹੀ ਫਸਲਾਂ ਦੀ ਖਰੀਦ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਦਿੱਤੇ ਸਨ ਪਰ ਪੰਜਾਬ ਸਰਕਾਰ ਨੇ 17 ਅਪ੍ਰੈਲ ਨੂੰ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਪਰ ਉਸ ਤੋਂ ਪਹਿਲਾਂ ਹੀ ਪੰਜਾਬ ਭਾਜਪਾ ਦੇ ਲੀਡਰਾਂ ਨੇ ਇਹ ਮਸਲਾ ਕੇਂਦਰੀ ਕਿਸਾਨ ਮੰਤਰੀ ਦੇ ਧਿਆਨ ਵਿਚ ਲਿਆਂਦਾ ਜਿਨ੍ਹਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਛੋਟ ਦਿੱਤੀ | ਇਸ ਮੌਕੇ ਜ਼ਿਲ੍ਹਾ ਜਨਰਲ ਸੈਕਟਰੀ ਰੌਸ਼ਨ ਲਾਲ, ਜ਼ਿਲ੍ਹਾ ਮੀਤ ਪ੍ਰਧਾਨ ਸ਼ਕਤੀ ਸ਼ਰਮਾ, ਪੰਜਾਬ ਕਾਰਜਕਾਰਨੀ ਮੈਂਬਰ ਭੂਸ਼ਣ ਬਜਾਜ, ਅਨੀਸ਼ ਅਗਰਵਾਲ, ਗੁਰਿੰਦਰ ਸਿੰਘ, ਬਲਵਿੰਦਰ ਕੁਮਾਰ, ਰਾਜ ਕੁਮਾਰ ਕਾਲੀ, ਵਿਜੇ ਭਾਟੀਆ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲਿਲੀ ਸਵੋਰਡਜ਼ ਕਾਲਜ਼ ਆਫ਼ ਐਜੂਕੇਸ਼ਨ ਦੇ ਵਿਦਿਆਰਥੀ ਯੂਨੀਵਰਸਿਟੀ ਪੁਜ਼ੀਸ਼ਨਾਂ 'ਤੇ ਕਾਬਜ਼ <br/> ਅਗਲੀ ਖ਼ਬਰ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>
Ad Position 24