ਬਟਾਲਾ, 18 ਅਪ੍ਰੈਲ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਸਮੈਸਟਰ ਤੀਜਾ ਦੇ ਵਿਦਿਆਰਥੀਆਂ ਦੇ ਨਤੀਜਿਆਂ ਵਿਚੋਂ ਲਿਲੀ ਸਵੋਰਡਜ ਮੈਥੋਡਿਸਟ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਉਪਲੱਬਧੀਆਂ ਹਾਸਲ ਕੀਤੀਆਂ | ਇਨ੍ਹਾਂ ਨਤੀਜਿਆਂ ਵਿਚ ਕਾਲਜ ਦੇ ਕੁੱਲ 50 ਵਿਦਿਆਰਥੀਆਂ ਵਿਚੋਂ 27 ਵਿਦਿਆਰਥੀ ਯੂਨੀਵਰਸਿਟੀ ਵਿਚੋਂ ਪਹਿਲਾ, 12 ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿਚੋਂ 5ਵਾਂ ਤੇ 7 ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਵਿਚੋਂ 6ਵਾਂ ਸਥਾਨ ਪ੍ਰਾਪਤ ਕਰ ਕੇ ਕਾਲਜ ਵਿਚੋਂ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਇਨ੍ਹਾਂ ਨਤੀਜਿਆਂ ਨੂੰ ਦੇਖਦੇ ਹੋਏ ਕਾਲਜ ਮੈਨੇਜਰ ਪ੍ਰੋਮਿਲਾ ਮਸੀਹ ਅਤੇ ਕਾਲਜ ਪਿ੍ੰਸੀਪਲ ਡਾ. ਸੁਖਰਾਜ ਕੌਰ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |