ਬਟਾਲਾ, 18 ਅਪ੍ਰੈਲ (ਸਤਿੰਦਰ ਸਿੰਘ)- ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੱਖ ਜਥੇਬੰਦੀਆਂ ਦੇ ਪੀ.ਐੱਸ.ਈ.ਬੀ. ਜੁਆਇਟ ਫੋਰਮ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਤੇ ਭਰਾਤਰੀ ਜਥੇਬੰਦੀਆਂ ਦੇ ਸੱਦੇ 'ਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਵਲੋਂ ਜਥੇਬੰਦੀਆਂ ਨੂੰ ਮੀਟਿੰਗ ਦੇ ਕੇ ਗੱਲਬਾਤ ਨਾ ਕਰਨ ਅਤੇ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਵਿਰੁੱਧ ਅੱਜ ਪੰਜਾਬ ਦੀ ਵੱਖ-ਵੱਖ ਸਬ-ਡਵੀਜ਼ਨਾਂ ਤੇ ਡਵੀਜ਼ਨ ਪੱਧਰਾਂ 'ਤੇ ਬਿਜਲੀ ਮੰਤਰੀ ਦੇ ਪੁਤਲੇ ਫੁਕੇ ਗਏ | ਇੰਪਲਾਈਜ਼ ਫ਼ੈਡਰੇਸ਼ਨ ਚਾਹਲ ਦੇ ਸੂਬਾਈ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਅਤੇ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਚੰਡੀਗੜ੍ਹ ਵਿਖੇ ਬਿਜਲੀ ਮੰਤਰੀ ਵਲੋ ਬੁਲਾਈ ਮੀਟਿੰਗ ਵਿਚ ਬਿਜਲੀ ਮੰਤਰੀ ਦਾ ਰਵੱਈਆ ਕਥਿਤ ਤੌਰ 'ਤੇ ਬੇਹੱਦ ਮਾੜਾ ਤੇ ਨਿੰਦਣਯੋਗ ਸੀ | ਉਨ੍ਹਾਂ ਕਿਹਾ ਕਿ ਵਰਕ-ਟੂ-ਰੂਲ 25 ਅਪ੍ਰੈਲ ਤੱਕ ਜਾਰੀ ਰਹੇਗਾ | 21 ਅਪ੍ਰੈਲ ਨੂੰ ਸਾਰੀਆਂ ਜਥੇਬੰਦੀਆਂ ਦੀ ਸਾਂਝੀ ਮੀਟਿੰਗ 21 ਅਪ੍ਰੈਲ ਨੂੰ ਲੁਧਿਆਣਾ ਵਿਖੇ ਕੀਤੀ ਜਾਵੇਗੀ ਜਿਸ ਵਿਚ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਇਸ ਮੌਕੇ ਸਰਕਲ ਗੁਰਦਾਸਪੁਰ ਦੇ ਸੀਨੀਅਰ ਆਗੂ ਸਲਵਿੰਦਰ ਕੁਮਾਰ, ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਮੱਲ੍ਹੀ, ਰਜੇਸ਼ ਕੁਮਾਰ, ਕੁਲਵੰਤ ਸਿੰਘ, ਪ੍ਰਭਜੋਤ ਸਿੰਘ, ਜੇਮਜ ਭੱਟੀ, ਬਲਜਿੰਦਰ ਸਿੰਘ ਬਾਜਵਾ, ਗੁਰਨਾਮ ਸਿੰਘ ਲੋਬਾਣਾ, ਸੰਦੀਪ ਸਿੰਘ ਬਾਜਵਾ, ਗੁਰਦੀਪ ਸਿੰਘ ਗਿੱਲ, ਮਨਜੀਤ ਸਿੰਘ ਕਲੇਰ, ਸੁਖਦੇਵ ਸਿੰਘ ਖੁੰਡਾ, ਮਨਜੀਤ ਸਿੰਘ ਸੈਣੀ, ਨਾਨਕ ਸਿੰਘ, ਸੁਰਜੀਤ ਕੁਮਾਰ ਆਦਿ ਫ਼ੈਡਰੇਸ਼ਨ ਆਗੂ ਮੌਜ਼ੂਦ ਸਨ |