ਧਿਆਨਪੁਰ, 18 ਅਪ੍ਰੈਲ (ਕੁਲਦੀਪ ਸਿੰਘ ਸੋਨੂੰ)- ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਦਾਲਮ ਨੰਗਲ 'ਚ ਬਸਪਾ ਨਾਲ ਸਬੰਧਤ ਦਰਜਨਾਂ ਪਰਿਵਾਰ ਹਲਕਾ ਡੇਰਾ ਬਾਬਾ ਨਾਨਕ ਤੋਂ ਸੀਨੀਅਰ ਨੌਜਵਾਨ ਅਕਾਲੀ ਆਗੂ ਬਲਵਿੰਦਰ ਸਿੰਘ ਮੰਗਾ ਕੋਟਲੀ ਦੀ ਪ੍ਰੇਰਨਾ ਸਦਕਾ ਬਸਪਾ ਨੂੰ ਸਦਾ ਲਈ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਅਕਾਲੀ ਦਲ 'ਚ ਸ਼ਾਮਿਲ ਹੋਏ ਇਨ੍ਹਾਂ ਪਰਿਵਾਰਾਂ ਦਾ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਪਾਰਟੀ 'ਚ ਬਣਦਾ ਮਾਣ-ਸਤਿਕਾਰ ਦੇਣ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਸੀ. ਅਕਾਲੀ ਆਗੂ ਮਨਜੀਤ ਸਿੰਘ ਸੰਘੇੜਾ, ਜਥੇਦਾਰ ਕੁਲਜੀਤ ਸਿੰਘ ਮਝੈਲ ਸੰਗਤੂਵਾਲ, ਜਥੇ. ਬਲਕਾਰ ਸਿੰਘ ਚੈਨੇਵਾਲ, ਸਤਨਾਮ ਸਿੰਘ ਪਟਵਾਰੀ, ਸਰਪੰਚ ਸੁਖਦੇਵ ਸਿੰਘ ਮੰਮਣ, ਲਾਲੀ ਸ਼ਾਹ ਭਾਗੋਵਾਲ, ਦਿਲਪ੍ਰੀਤ ਸਿੰਘ, ਜਸਕਰਨ ਸਿੰਘ, ਹਰਪ੍ਰੀਤ ਸਿੰਘ, ਅਜੈ ਕੁਮਾਰ, ਇੰਦਰਜੀਤ ਸਿੰਘ ਮਿਰਜਾਜਾਨ, ਗੁਰਚਰਨ ਸਿੰਘ ਅਤੇ ਹੋਰ ਸੋ੍ਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂ ਹਾਜ਼ਰ ਸਨ |