18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਗੁਰਦੁਆਰਾ ਸਾਹਿਬ ਮਹਿਮੇਚੱਕ ਵਿਖੇ ਵਿਸਾਖੀ ਮੌਕੇ ਵਿਸ਼ੇਸ਼ ਸਮਾਗਮ <br/>

Ad Position 21
No active advertisement
ਅਜੀਤ ਡੈਸਕ 19-04-2026
ਧਿਆਨਪੁਰ, 18 ਅਪ੍ਰੈਲ (ਕੁਲਦੀਪ ਸਿੰਘ ਸੋਨੂੰ)- ਬਾਬਾ ਬੁੱਢਾ ਸਾਹਿਬ ਜੀ ਦੇ ਸਮਕਾਲੀ ਬਾਬਾ ਮਹਿਮਾ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਮਹਿਮਾ ਸਾਹਿਬ ਮਹਿਮੇਚੱਕ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਹੋਇਆ | ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਦੀਪ ਸਿੰਘ ਮਹਿਮੇਚੱਕ ਤੇ ਸਰਪੰਚ ਕੁਲਦੀਪ ਸਿੰਘ ਮਹਿਮੇਚੱਕ ਨੇ ਦੱਸਿਆ ਕਿ ਵਿਸ਼ੇਸ਼ ਸਮਾਗਮ ਵਿਚ ਵੱਖ-ਵੱਖ ਕੀਰਤਨੀ ਜਥਿਆਂ ਅਤੇ ਕਥਾਵਾਚਕਾਂ ਨੇ ਹਾਜ਼ਰੀਆਂ ਭਰੀਆਂ | ਇਸ ਮੌਕੇ ਦਮਦਮੀ ਟਕਸਾਲ ਜਥਾ ਮਹਿਤਾ ਚੌਕ ਤੋਂ ਵਿਸ਼ੇਸ਼ ਜਥੇ ਦੁਆਰਾ ਅਨੇਕਾਂ ਪ੍ਰਾਣੀਆਂ ਨੂੰ ਅੰਮਿ੍ਤ ਛਕਾਇਆ ਗਿਆ | ਰਾਤ ਵੇਲੇ ਦੇ ਦੀਵਾਨ ਵੀ ਸਜਾਏ ਗਏ | ਇਸ ਮੌਕੇ ਗ੍ਰੰਥੀ ਪ੍ਰੇਮ ਸਿੰਘ ਤੇ ਗ੍ਰੰਥੀ ਸਾਹਿਬ ਸਿੰਘ ਤੋਂ ਇਲਾਵਾ ਪਿੰਡ ਦੀ ਸਮੁੱਚੀ ਸਾਧ ਸੰਗਤ ਅਤੇ ਪਤਵੰਤੇ ਸੱਜਣ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿ੍ੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਵਲੋਂ ਦਿਲਬਾਗ ਸਿੰਘ ਗੰਡੇ ਕੇ ਦੇ ਗ੍ਰਹਿ ਵਿਖੇ ਮੀਟਿੰਗ <br/> ਅਗਲੀ ਖ਼ਬਰ ਰੋਜ਼ਡੇਲ ਸਕੂਲ ਨੌਸ਼ਹਿਰਾ ਮੱਝਾ ਸਿੰਘ ਦੀ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24