ਕੋਟਲੀ ਸੂਰਤ ਮੱਲ੍ਹੀ, 18 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੇ ਆਪਣੇ ਸਪੁੱਤਰ ਉਦੇਵੀਰ ਸਿੰਘ ਰੰੰਧਾਵਾ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਹਾਲ-ਚਾਲ ਜਾਣਿਆ ਤੇ ਕਾਂਗਰਸੀ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਜਤਿੰਦਰ ਕੌਰ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਗੁੰਮਰਾਹ ਕੀਤਾ ਹੈ ਤੇ ਪਿੰਡਾਂ 'ਚ ਵਿਕਾਸ ਕਾਰਜ ਕਰਵਾਉਣ ਤੇ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਰ ਕੇ ਲੋਕਾਂ 'ਚ ਸਰਕਾਰ ਪ੍ਰਤੀ ਗੁੱਸੇ ਦੀ ਲਹਿਰ ਹੈ ਤੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਬਿਸਤਰਾ ਗੋਲ ਕਰਨ ਲਈ ਬੜੀ ਬੇਸਬਰੀ ਨਾਲ ਚੋਣਾਂ ਦੀ ਉਡੀਕ ਕਰ ਰਹੇ ਹਨ | ਇਸ ਮੌਕੇ ਮੰਡਲ ਪ੍ਰਧਾਨ ਹਰਦੇਵ ਸਿੰਘ ਗੋਲਡੀ ਭੰਮਰਾ, ਸਾਬਕਾ ਸਰਪੰਚ ਗੁਰਮੇਜ਼ ਸਿੰਘ ਦਰਗਾਬਾਦ, ਸੁਖਜਿੰਦਰ ਸਿੰਘ ਗੁੱਜਰ ਢਿਲਵਾਂ, ਧਰਮਿੰਦਰਾ ਸਿੰਘ ਸੰਧੂ, ਸੁਖਚਰਨ ਸਿੰਘ ਦਰਗਾਬਾਦ, ਲੁਭਾਇਆ ਸਿੰਘ ਪੰਚ, ਸਤਵਿੰਦਰ ਸਿੰਘ ਪੰਚ, ਜਗਦੇਵ ਸਿੰਘ ਬਿੱਟੂ, ਜਤਿੰਦਰ ਸਿੰਘ, ਗੁਰਿੰਦਰ ਸਿੰਘ, ਬਾਬਾ ਜਸਬੀਰ ਸਿੰਘ, ਸਰਵਨ ਸਿੰਘ, ਸਰਬਜੀਤ ਸਿੰਘ, ਨੰਬਰਦਾਰ ਹਰਭਜਨ ਸਿੰਘ ਮਲਕਪੁਰ, ਮੱਖਣ ਸਿੰਘ, ਮੰਗਲ ਸਿੰਘ ਨੰਬਰਦਾਰ, ਸੋਨੂੰ ਮਸੀਹ ਦਰਗਾਬਾਦ, ਗੱਬਰ ਮਸੀਹ, ਸੈਮ ਦੋਲੋਵਾਲ, ਲਾਲੀ ਠੇਕੇਦਾਰ ਦੋਲੋਵਾਲ, ਬਾਵਾ ਮਸੀਹ, ਜਾਰਜ ਮਸੀਹ, ਇਮਾਨੂੰਏਲ ਮਸੀਹ ਦਰਗਾਬਾਦ, ਵਿਜੇ ਮਸੀਹ, ਰਿਆਜ ਮਸੀਹ ਸਮੇਤ ਕਾਂਗਰਸੀ ਵਰਕਰ ਹਾਜ਼ਰ ਸਨ |