19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮਾਹਲ ਵਲੋਂ ਠੱਕਰ ਸੰਧੂ ਵਿਖੇ ਭਰਵੀਂ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 19-04-2026
ਡੇਹਰੀਵਾਲ ਦਰੋਗਾ, 18 ਅਪੈ੍ਰਲ (ਹਰਦੀਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਪੈਂਦੇ ਪਿੰਡ ਠੱਕਰ ਸੰਧੂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਜੋਗ ਸਿੰਘ ਸੰਧੂ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਵਲੋਂ ਅਕਾਲੀ ਵਰਕਰਾਂ ਨਾਲ 2027 ਦੀਆਂ ਚੋਣਾਂ ਨੂੰ ਲੈ ਕੇ ਭਰਵੀਂ ਮੀਟਿੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ | ਨਸ਼ਾ ਅਤੇ ਗੁੰਡਾਗਰਦੀ ਨੂੰ ਰੋਕਣ ਵਿਚ ਸਰਕਾਰ ਕਾਮਯਾਬ ਨਹੀਂ ਹੋਈ, ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਦੇਖਣ ਲਈ ਉਤਾਵਲੇ ਹੋਏ ਪਏ ਹਨ | ਇਸ ਮੌਕੇ ਦਰਬਾਰਾ ਸਿੰਘ, ਸਲਵਿੰਦਰ ਸਿੰਘ ਸਾਬਕਾ ਮੈਂਬਰ ਪੰਚਾਇਤ, ਹਰਭਜਨ ਸਿੰਘ, ਗੁਲਜਾਰ ਸਿੰਘ, ਬਾਬਾ ਹਰਜਿੰਦਰ ਸਿੰਘ, ਮਾਸਟਰ ਬਲਵਿੰਦਰ ਸਿੰਘ, ਕੁਲਵੰਤ ਸਿੰਘ, ਬਲਦੇਵ ਸਿੰਘ, ਸਾਬਕਾ ਸਰਪੰਚ ਜਗਿੰਦਰ ਸਿੰਘ ਡੇਹਰੀਵਾਲ ਦਰੋਗਾ, ਰੁਪਿੰਦਰ ਸਿੰਘ ਰੂਬੀ, ਕੁਲਵੰਤ ਸਿੰਘ, ਪ੍ਰੇਮ ਸਿੰਘ ਘੁੰਮਣ, ਮਾਸਟਰ ਸਰਵਨ ਸਿੰਘ ਲਾਡੀ, ਰੁਲਦਾ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਦੀ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਚੱਢਾ ਖੰਡ ਮਿਲ ਕੀੜੀ ਅਫਗਾਨਾ ਵਿਖੇ ਸੁਰੱਖਿਆ ਸੰਬੰਧੀ ਅਭਿਆਸ ਕਰਵਾਇਆ <br/>
Ad Position 24