ਕੋਟਲੀ ਸੂਰਤ ਮੱਲ੍ਹੀ, 18 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ 'ਚ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਰੇਨੂੰ ਪੰਚਾਲ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀ ਜਮਾਤ ਦੇ ਨਤੀਜੇ 'ਚ ਸਕੂਲ ਦੀ ਹੋਣਹਾਰ ਗੁਰਅੰਸਦੀਪ ਸਿੰਘ ਨੇ 92 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਸਕੂਲ ਵਿਚੋਂ ਪਹਿਲਾ, ਮਨਤਪ੍ਰੀਤ ਕੌਰ ਨੇ 91.2 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਦੂਸਰਾ ਤੇ ਪ੍ਰਨੀਤ ਕੌਰ ਨੇ 91.1 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ, ਜਦੋਂ ਕਿ ਸਕੂਲ ਦੇ ਜਿਆਦਾਤਰ ਬੱਚਿਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰ ਕੇ ਸਕੂਲ ਤੇ ਮਾਪਿਆਂ ਦਾ ਮਾਣ ਵਧਾਇਆ ਹੈ | ਇਸ ਮੌਕੇ ਚੇਅਰਮੈਨ ਗੁਰਪ੍ਰੀਤ ਸਿੰਘ, ਤੇਜਪ੍ਰਤਾਪ ਸਿੰਘ, ਪਿ੍ੰਸੀਪਲ ਰੇਨੂੰ ਪੰਚਾਲ ਨੇ ਸਕੂਲ ਸਟਾਫ਼ ਸਮੇਤ ਅੱਵਲ ਰਹੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ |