ਧਾਰੀਵਾਲ, 18 ਅਪ੍ਰੈਲ (ਸਵਰਨ ਸਿੰਘ)-ਹਿੰਦੂ ਕੰਨਿਆ ਮਹਾਂ ਵਿਦਿਆਲਿਆ ਧਾਰੀਵਾਲ ਦੀ ਬੀ.ਕਾਮ. ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਐਨ.ਡੀ. ਅਨੰਦ, ਸਕੱਤਰ ਸ੍ਰੀ ਰਮੇਸ ਕੋਹਲੀ ਅਤੇ ਪਿ੍ੰਸੀਪਲ ਡਾ. ਰਜਵਿੰਦਰ ਕੌਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਲਈਆਂ ਗਈਆਂ ਦਸੰਬਰ 2025 ਦੀਆਂ ਪ੍ਰੀਖਿਆਵਾਂ ਵਿਚੋਂ ਬੀ.ਕਾਮ. ਤੀਸਰਾ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰਦੇ ਹੋਏ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ ਜਿਸ ਵਿਚ ਏਕਮਦੀਪ ਕੌਰ ਨੇ 7.39 ਅੰਕ ਪ੍ਰਾਪਤ ਕਰ ਕੇ ਪਹਿਲਾ, ਹਰਮਨਜੋਤ ਕੌਰ ਨੇ 7.30 ਅੰਕ ਪ੍ਰਾਪਤ ਕਰ ਕੇ ਦੂਸਰਾ ਤੇ ਸੋਫੀਆ ਨੇ 6.61 ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਕਾਲਜ ਪ੍ਰਬੰਧਕਾਂ ਤੇ ਪਿ੍ੰਸੀਪਲ ਡਾਕਟਰ ਰਜਵਿੰਦਰ ਕੌਰ ਦੁਆਰਾ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ |