ਗੁਰਦੁਆਰਾ ਟਾਹਲੀ ਸਾਹਿਬ ਦਾਲਮ ਨੰਗਲ ਵਿਖੇ ਵਿਸਾਖੀ ਮੌਕੇ ਵਿਸ਼ੇਸ਼ ਸਮਾਗਮ
ਅਜੀਤ ਡੈਸਕ
19-04-2026
ਧਿਆਨਪੁਰ, 18 ਅਪ੍ਰੈਲ (ਕੁਲਦੀਪ ਸਿੰਘ ਸੋਨੂੰ)- ਬਾਬਾ ਸ੍ਰੀ ਚੰਦ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਦਾਲਮ ਨੰਗਲ ਵਿਖੇ ਵਿਸਾਖੀ ਦੇ ਦਿਹਾੜੇ ਨੂੰ ਮਨਾਉਣ ਵਾਸਤੇ ਇਕ ਵਿਸ਼ੇਸ਼ ਸਮਾਗਮ ਕੀਤਾ ਗਿਆ | ਇਸ ਮੌਕੇ ਰਾਤ ਸਮੇਂ ਵੱਖ-ਵੱਖ ਕੀਰਤਨੀ ਜਥਿਆਂ ਤੇ ਕਥਾਵਾਚਕਾਂ ਨੇ ਗੁਰੂ ਇਤਿਹਾਸ ਨਾਲ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਬਾਬਾ ਦਮੋਦਰ ਟਾਹਲੀ ਸਾਹਿਬ ਵਾਲਿਆਂ ਨੇ ਦੱਸਿਆ ਕਿ ਸੰਤ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਦੀ ਰਹਿਨੁਮਾਈ ਹੇਠ ਲੰਮੇ ਸਮੇਂ ਤੋਂ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਸਮਾਗਮ ਚੱਲ ਰਹੇ ਸਨ | ਉਨ੍ਹਾਂ ਕਿਹਾ ਕਿ ਸਰਪੰਚ ਜੋਗਾ ਸਿੰਘ ਦੀ ਪ੍ਰੇਰਨਾ ਦੇ ਨਾਲ ਜਸਵੰਤ ਸਿੰਘ ਨੰਗਲ ਨੇ ਗੁਰਦੁਆਰਾ ਸਾਹਿਬ ਦੇ ਰਾਹ ਨੂੰ ਖੁੱਲਾ ਕਰਨ ਵਾਸਤੇ ਆਪਣੀ ਜ਼ਮੀਨ ਦਿੱਤੀ ਸੀ | ਇਸ ਮੌਕੇ ਸਰਪੰਚ ਜੋਗਾ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਹੈ | ਇਸ ਮੌਕੇ ਇਲਾਕੇ ਦੀਆਂ ਸੰਗਤਾਂ ਅਤੇ ਗੁਰੂ ਘਰ ਦੇ ਸੇਵਾਦਾਰ ਹਾਜ਼ਰ ਸਨ |