19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸ਼ਾਹੀ ਬਾਰਾਂਦਰੀ ਦੀ ਭੰਨਤੋੜ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 19-04-2026
ਦੀਨਾਨਗਰ, 18 ਅਪ੍ਰੈਲ (ਸ਼ਾਮ ਸਿੰਘ ਘੁੰਮਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਅੱਜ ਸਾਥੀਆਂ ਸਮੇਤ ਦੀਨਾਨਗਰ ਵਿਖੇ ਪਹੁੰਚ ਕੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸਿਕ ਸ਼ਾਹੀ ਬਾਰਾਂਦਰੀ ਦੀ ਭੰਨਤੋੜ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ | ਚੇਅਰਮੈਨ ਭੋਮਾ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਕੋਲੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਵਲੋਂ ਸੁਰੱਖਿਅਤ ਐਲਾਨੀ ਇਸ ਇਮਾਰਤ ਦੀ ਭੰਨਤੋੜ ਕਰਨ ਵਾਲੇ ਅਨਸਰਾਂ ਅਤੇ ਉਨ੍ਹਾਂ ਦੇ ਮਗਰ ਬੇਠੈ ਭੂ ਮਾਫ਼ੀਆ ਅਤੇ ਸਿਆਸੀ ਮਗਰਮੱਛਾਂ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇ ਅਤੇ ਇਸ ਇਮਾਰਤ ਨੂੰ ਹੋਰ ਨੁਕਸਾਨ ਪਹੁੰਚਾਉਣ ਤੋਂ ਤੁਰੰਤ ਰੋਕਿਆ ਜਾਵੇ | ਉਨ੍ਹਾਂ ਦੱਸਿਆ ਸ਼ਾਹੀ ਬਾਰਾਂਦਰੀ ਨੂੰ ਬਚਾਉਣ ਲਈ 25 ਅਪ੍ਰੈਲ ਨੂੰ ਠੀਕ 11 ਵਜੇ ਪੰਥਕ ਹਿਤੈਸ਼ੀਆਂ ਦੀ ਮੀਟਿੰਗ ਸ਼ਾਹੀ ਬਾਰਾਂਦਰੀ ਵਿਖੇ ਬੁਲਾਈ ਗਈ ਹੈ | ਉਨ੍ਹਾਂ ਕਿਹਾ ਕਿ ਇਹ ਵਿਰਾਸਤੀ ਇਮਾਰਤ ਤਾਂ ਪਹਿਲਾਂ ਹੀ ਬੇਰੁਖ਼ੀ ਦਾ ਸ਼ਿਕਾਰ ਹੋ ਕੇ ਖੰਡਰ ਦਾ ਰੂਪ ਧਾਰਨ ਕਰ ਚੁੱਕੀ ਹੈ ਅਤੇ ਉਪਰੋਂ ਕੁਝ ਸ਼ਰਾਰਤੀ ਅਨਸਰਾਂ ਵਲੋਂ ਇਸ ਇਮਾਰਤ ਦੀ ਹੋਰ ਭੰਨਤੋੜ ਕਰਨਾ ਬੇਹੱਦ ਗੰਭੀਰ ਹੈ | ਉਨ੍ਹਾਂ ਕਿਹਾ ਕਿ ਹਾਲਤ ਇਹ ਬਣ ਗਏ ਹਨ ਕਿ ਗੁਰਦੁਆਰਿਆਂ ਤੇ ਮੰਦਰਾਂ 'ਤੇ ਸੋਨੇ ਚੜ੍ਹਾਉਣ ਵਾਲੇ ਮਹਾਰਾਜਾ ਰਣਜੀਤ ਸਿੰਘ ਦੀ ਬਾਰਾਂਦਰੀ ਦੀਆਂ ਇੱਟਾਂ ਵੀ ਭੂ ਮਾਫ਼ੀਆ ਲਾਹ ਕੇ ਲਿਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਇਸ ਮਸਲੇ ਵੱਲ ਧਿਆਨ ਦੇ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ | ਇਸ ਦੇ ਨਾਲ ਹੀ ਵਿਰਾਸਤੀ ਮੰਚ ਦੇ ਸਮੂਹ ਮੈਂਬਰਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਇਸ ਇਤਿਹਾਸਿਕ ਬਾਰਾਂਦਰੀ ਦੀ ਸਾਂਭ ਸੰਭਾਲ ਕੀਤੀ ਜਾਵੇ | ਇਸ ਮੌਕੇ ਉਨ੍ਹਾਂ ਨਾਲ ਐਡਵੋਕੇਟ ਅਮਰਜੀਤ ਸਿੰਘ ਪਠਾਨਕੋਟ, ਗੁਰਦੀਪ ਸਿੰਘ ਨਾਜੋਵਾਲ, ਸੁਖਵਿੰਦਰ ਸਿੰਘ ਪਾਹੜਾ, ਮਨਤੇਜ ਸਿੰਘ, ਨਿਸ਼ਾਨ ਸਿੰਘ ਤੇ ਕਸ਼ਮੀਰ ਸਿੰਘ ਮਾੜੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀ ਕਾਬੂ <br/> ਅਗਲੀ ਖ਼ਬਰ ਸਵਾਮੀ ਸਰਵਾਨੰਦ ਗਰੁੱਪ ਆਫ ਇੰਸਟੀਚਿਊਸ਼ਨਜ਼ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24