ਗੁਰਦਾਸਪੁਰ, 18 ਅਪ੍ਰੈਲ (ਚੱਕਰਾਜਾ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਿਟੀ ਦੀ ਪੁਲਿਸ ਵਲੋਂ ਲੱਕੀ ਨਾਮਕ ਨੌਜਵਾਨ ਨੰੂ ਕਾਬੂ ਕਰਕੇ ਉਸ ਪਾਸੋਂ 6 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਜਦੋਂ ਕਿ ਥਾਣਾ ਸਦਰ ਦੀ ਪੁਲਿਸ ਵਲੋ ਸ਼ਾਮੂ ਨੰੂ ਕਾਬੂ ਕਰਕੇ ਉਸ ਪਾਸੋਂ 4 ਗਰਾਮ ਹੈਰੋਇਨ ਬਰਾਮਦ ਅਤੇ ਵਿੱਕੀ ਮਸੀਹ ਨੰੂ ਕਾਬੂ ਕਰਕੇ ਉਸ ਪਾਸੋਂ 6750 ਐਮ.ਐਲ. ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਥਾਣਾ ਦੀਨਾਨਗਰ ਦੀ ਪੁਲਿਸ ਵਲੋਂ ਇਕ ਔਰਤ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 8 ਗਰਾਮ 5 ਮਿਲੀਗਰਾਮ ਹੈਰੋਇਨ ਬਰਾਮਦ ਹੋਈ | ਥਾਣਾ ਤਿੱਬੜ ਦੀ ਪੁਲਿਸ ਵਲੋਂ ਸੰਦੀਪ ਕੁਮਾਰ ਨੰੂ ਕਾਬੂ ਕਰਕੇ ਉਸ ਪਾਸੋਂ 6 ਗਰਾਮ ਹੈਰੋਇਨ ਬਰਾਮਦ ਹੋਈ | ਇਸ ਤੋਂ ਇਲਾਵਾ ਥਾਣਾ ਦੋਰਾਂਗਲਾ ਦੀ ਪੁਲਿਸ ਵਲੋਂ ਅਰਜਨ ਕੁਮਾਰ ਨੰੂ ਕਾਬੂ ਕਰਕੇ ਉਸ ਪਾਸੋਂ 18750 ਐਮ.ਐਲ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਜਿਸ 'ਤੇ ਦੋਸ਼ੀਆਂ ਖ਼ਿਲਾਫ਼ ਵੱਖ ਵੱਖ ਸਬੰਧਿਤ ਥਾਣਿਆਂ 'ਚ ਮਾਮਲੇ ਦਰਜ ਕੀਤੇ ਗਏ ਹਨ |