19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਗੁਰਪ੍ਰੀਤ ਕੌਰ ਪੰਨੂੰ ਨੇ ਪਿੰਡ ਹਰਦੋਝੰਡੇ 'ਚ ਮਾਨ ਸਰਕਾਰ ਦੀਆਂ 4 ਸਾਲ ਦੀਆਂ ਪ੍ਰਾਪਤੀਆਂ ਦਾ ਪ੍ਰਚਾਰ ਕੀਤਾ <br/>

Ad Position 21
No active advertisement
ਅਜੀਤ ਡੈਸਕ 19-04-2026
ਬਟਾਲਾ, 18 ਅਪ੍ਰੈਲ (ਸਤਿੰਦਰ ਸਿੰਘ)- ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਹਰਦੋਝੰਡੇ ਵਿਖੇ ਸਰਪੰਚ ਰੁਪਿੰਦਰ ਕੌਰ ਤੇ ਹਲਕਾ ਕੋਆਰਡੀਨੇਟਰ ਦਵਿੰਦਰ ਕੌਰ ਦੀ ਅਗਵਾਈ 'ਚ ਹੋਏ ਇਕੱਠ ਦੌਰਾਨ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੀ ਪਤਨੀ ਸੀਨੀਅਰ 'ਆਪ' ਆਗੂ ਗੁਰਪ੍ਰੀਤ ਕੌਰ ਪੰਨੂੰ ਨੇ ਮਾਨ ਸਰਕਾਰ ਵਲੋਂ 4 ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਅਹਿਮ ਵਿਕਾਸ ਕਾਰਜਾਂ ਤੇ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ | ਗੁਰਪ੍ਰੀਤ ਕੌਰ ਪੰਨੂੰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਪਿਛਲੇ ਚਾਰ ਸਾਲਾਂ 'ਚ ਪੰਜਾਬ ਦੀ ਜਨਤਾ ਲਈ ਅਹਿਮ ਕੰਮ ਕੀਤੇ ਹਨ | ਉਪਰੰਤ ਮਹਿਲਾ ਵਿੰਗ ਦੀ ਹਲਕਾ ਕੋਆਰਡੀਨੇਟਰ ਦਵਿੰਦਰ ਕੌਰ ਵੀ ਨੇ ਆਮ ਆਦਮੀ ਪਾਰਟੀ ਦੇ ਸਿੱਖਿਆ ਤੇ ਸਿਹਤ ਖੇਤਰਾਂ 'ਚ ਕੀਤੇ ਅਹਿਮ ਪਹਿਲੂਆਂ 'ਤੇ ਚਾਨਣਾ ਪਾਇਆ | ਇਸ ਮੌਕੇ ਗੁਰਪ੍ਰੀਤ ਪੰਨੂੰ ਵਲੋਂ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ | ਇਸ ਮੌਕੇ ਗੁਰਪ੍ਰੀਤ ਕੌਰ, ਸੰਦੀਪ ਕੌਰ, ਪੂਜਾ, ਰਾਣੀ, ਦਲਬੀਰ ਕੌਰ, ਪਰਮਜੀਤ ਕੌਰ, ਸੁਰਜੀਤ ਕੌਰ, ਕੰਵਲਜੀਤ ਕੌਰ, ਸੁਮਨਦੀਪ ਕੌਰ ਆਦਿ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਘੁਮਾਣ ਇੰਟਰਨੈਸ਼ਨਲ ਪਬਲਿਕ ਸਕੂਲ ਦੀ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ <br/> ਅਗਲੀ ਖ਼ਬਰ ਸ਼ਹੀਦ ਲਛਮਣ ਸਿੰਘ ਧਾਰੋਵਾਲੀ 'ਵਰਸਿਟੀ ਕਾਲਜ ਦੇ ਬੀ.ਐੱਸ.ਸੀ. (ਆਈ.ਟੀ.) ਦੇ ਵਿਦਿਆਰਥੀ ਮੈਰਿਟ 'ਚ <br/>
Ad Position 24