19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਘੁਮਾਣ ਇੰਟਰਨੈਸ਼ਨਲ ਪਬਲਿਕ ਸਕੂਲ ਦੀ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ <br/>

Ad Position 21
No active advertisement
ਅਜੀਤ ਡੈਸਕ 19-04-2026
ਘੁਮਾਣ, 18 ਅਪ੍ਰੈਲ (ਬੰਮਰਾਹ)-ਸੀ.ਬੀ.ਐੱਸ.ਈ. ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿਚ ਘੁਮਾਣ ਇੰਟਰਨੈਸ਼ਨਲ ਪਬਲਿਕ ਸਕੂਲ ਘੁਮਾਣ ਦੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਪਿ੍ੰਸੀਪਲ ਨੇ ਦੱਸਿਆ ਕਿ ਬੀਰਏਕਮ ਸਿੰਘ 98 ਫ਼ੀਸਦੀ, ਗੁਰਸਿਮਰਨ ਕੌਰ 88 ਫ਼ੀਸਦੀ, ਜਸਕੀਰਤ ਕੌਰ 86 ਫ਼ੀਸਦੀ, ਦੀਆ ਗੁਪਤਾ 86 ਫ਼ੀਸਦੀ, ਤਵੀਸ਼ਾ ਸ਼ਰਮਾ 84 ਫ਼ੀਸਦੀ, ਅਨੁਰੀਤ ਕੌਰ 83 ਫ਼ੀਸਦੀ, ਜਪਨੀਤ ਕੌਰ 83 ਫ਼ੀਸਦੀ, ਪ੍ਰਭਜੋਤ ਕੌਰ 82 ਫ਼ੀਸਦੀ, ਪਾਇਲਪ੍ਰੀਤ ਕੌਰ 81 ਫ਼ੀਸਦੀ, ਅਰਮਾਨਪ੍ਰੀਤ ਸਿੰਘ 80 ਫ਼ੀਸਦੀ ਅੰਕ ਲੈ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਪਿ੍ੰਸੀਪਲ ਅਤੇ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਪ੍ਰਬੰਧਕ ਕਮੇਟੀ ਅਤੇ ਪਿ੍ੰਸੀਪਲ ਨੇ ਦੱਸਿਆ ਕਿ ਇਨ੍ਹਾਂ ਸਾਰੇ ਵਿਦਿਆਰਥੀਆਂ ਨੇ ਆਪਣੀ ਮਿਹਨਤ ਤੇ ਅਧਿਆਪਕਾਂ ਦੀ ਅਗਵਾਈ ਸਦਕਾ ਚੰਗੇ ਅੰਕ ਪ੍ਰਾਪਤ ਕੀਤੇ ਹਨ | ਉਨ੍ਹਾਂ ਅੱਵਲ ਆਏ ਵਿਦਿਆਰਥੀਆਂ ਦਾ ਹਾਰ ਪਾ ਕੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ |

Ad Position 22
No active advertisement
ਪਿਛਲੀ ਖ਼ਬਰ ਐੱਸ.ਐੱਲ. ਬਾਵਾ ਕਾਲਜ ਨੇ ਮਹਾਤਮਾ ਹੰਸਰਾਜ ਦਾ ਜਨਮ ਦਿਵਸ ਮਨਾਇਆ <br/> ਅਗਲੀ ਖ਼ਬਰ ਗੁਰਪ੍ਰੀਤ ਕੌਰ ਪੰਨੂੰ ਨੇ ਪਿੰਡ ਹਰਦੋਝੰਡੇ 'ਚ ਮਾਨ ਸਰਕਾਰ ਦੀਆਂ 4 ਸਾਲ ਦੀਆਂ ਪ੍ਰਾਪਤੀਆਂ ਦਾ ਪ੍ਰਚਾਰ ਕੀਤਾ <br/>
Ad Position 24