ਗੁਰਦਾਸਪੁਰ, 18 ਅਪ੍ਰੈਲ (ਅਸ਼ੋਕ ਸ਼ਰਮਾ)-ਬੀ.ਐਮ.ਐਸ.ਐਮ. ਗਰੁੱਪ ਆਫ਼ ਇੰਸਟੀਚਿਊਟ ਪੁਰਾਣਾ ਸ਼ਾਲਾ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਡ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸੰਸਥਾ ਦੇ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਸਲੋਨੀ ਨੇ 8.40 ਐਸ.ਜੀ.ਪੀ.ਏ. ਲੈ ਕੇ ਕਾਲਜ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ | ਜਦੋਂ ਕਿ ਜਸਨੂਰ ਕੌਰ ਨੇ 8.20 ਐਸ.ਜੀ.ਪੀ.ਏ. ਲੈ ਕੇ ਦੂਜਾ ਤੇ ਜੈਸਮੀਨ ਕੌਰ ਨੇ 8.00 ਐਸ.ਜੀ.ਪੀ.ਏ. ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਇਸੇ ਤਰ੍ਹਾਂ ਵਿਦਿਆਰਥਣ ਰਮਨਜੀਤ ਕੌਰ ਅਤੇ ਦਿਲਜੀਤ ਕੌਰ ਨੇ 7.70 ਐਸ.ਜੀ.ਪੀ.ਏ. ਨਾਲ ਚੌਥਾ ਸਥਾਨ ਹਾਸਲ ਕੀਤਾ ਹੈ ਤੇ ਪਿ੍ਆ ਨੇ 7.60, ਅੰਸ਼ਿਕਾ ਕਾਟਲ ਨੇ 7.50 ਅਤੇ ਖੁਸ਼ਪ੍ਰੀਤ ਕੌਰ ਤੇ ਸਿਮਰਨਜੀਤ ਕੌਰ ਨੇ 7.40 ਐਸ.ਜੀ.ਪੀ.ਏ. ਲੈ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਸ਼ਾਨਦਾਰ ਨਤੀਜਾ ਆਉਣ 'ਤੇ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਨੇ ਮਿਹਨਤੀ ਸਟਾਫ਼ ਅਤੇ ਵਿਦਿਆਰਥੀਆਂ ਦੀ ਚੰਗੀ ਕਾਰਗੁਜਾਰੀ ਦੀ ਸ਼ਲਾਘਾ ਕੀਤੀ | ਉਨ੍ਹਾਂ ਦੱਸਿਆ ਕਿ ਸੰਸਥਾ ਵਿਚ ਸੈਸ਼ਨ 2026-27 ਲਈ ਕੋਰਸ ਬੀ.ਏ., ਬੀ.ਸੀ.ਏ., ਬੀ.ਐਡ., ਈ.ਟੀ.ਟੀ. ਦੇ ਨਾਲ ਜੀ.ਐਨ.ਐਮ., ਏ.ਐਨ.ਐਮ., ਬੀ.ਐਸ.ਸੀ. ਨਰਸਿੰਗ, ਓ.ਟੀ., ਐਮਰਜੈਂਸੀ ਕਮ ਐਂਬੂਲੈਂਸ ਅਟੈਂਡੈਂਟ, ਨੈਨੀ ਕੇਅਰ, ਹੋਮ ਬੇਸਡ ਕੇਅਰ ਹੈਲਪਰ ਦੇ ਕੋਰਸ ਉਪਲੱਬਧ ਹਨ | ਉਨ੍ਹਾਂ ਦੱਸਿਆ ਕਿ ਬੀ.ਐਮ.ਐਸ.ਐਮ. ਗਰੁੱਪ ਆਫ਼ ਇੰਸਟੀਚਿਊਟ ਪੁਰਾਣਾ ਸ਼ਾਲਾ ਅਤੇ ਕਲਾਨੌਰ ਸਿੱਖਿਆ ਦੇ ਖੇਤਰ ਵਿਚ ਸਰਹੱਦੀ ਅਤੇ ਪੇਂਡੂ ਵਿਦਿਆਰਥੀਆਂ ਨੰੂ ਚੰਗੀ ਤਲੀਮ ਦੇ ਕੇ ਆਪਣਾ ਵੱਡਮੁੱਲਾ ਯੋਗਦਾਨ ਪਾ ਰਿਹਾ ਹੈ | ਜਿਸ ਵਿਚ ਬਾਹਰੀ ਰਾਜਾਂ ਅਤੇ ਜ਼ਿਲਿ੍ਹਆਂ ਤੋਂ ਆ ਕੇ ਵਿਦਿਆਰਥੀ ਸੰਸਥਾ ਦੀਆਂ ਚੰਗੀਆਂ ਹੋਸਟਲ ਸਹੂਲਤਾਂ ਦਾ ਲਾਭ ਲੈਂਦੇ ਹੋਏ ਵੱਖ-ਵੱਖ ਕੋਰਸਾਂ ਵਿਚ ਚੰਗੀ ਸਿੱਖਿਆ ਪ੍ਰਾਪਤ ਕਰ ਰਹੇ ਹਨ |