20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਬੁਕਿੰਗ ਕਰਵਾਉਣ ਦੇ ਬਾਵਜੂਦ ਗੈਸ ਸਿਲੰਡਰ ਨਾ ਮਿਲਣ ਕਰਕੇ ਖਪਤਕਾਰਾਂ 'ਚ ਹਾਹਾਕਾਰ <br/>

Ad Position 21
No active advertisement
ਅਜੀਤ ਡੈਸਕ 19-04-2026
ਗੁਰਦਾਸਪੁਰ, 18 ਅਪ੍ਰੈਲ (ਅਸ਼ੋਕ ਸ਼ਰਮਾ)-ਦਿਹਾਤੀ ਗੈਸ ਏਜੰਸੀ ਵਿਚ 45 ਦਿਨ ਪਹਿਲਾਂ ਬੁਕਿੰਗ ਕਰਵਾਉਣ ਦੇ ਬਾਵਜੂਦ ਖਪਤਕਾਰਾਂ ਨੰੂ ਗੈਸ ਸਿਲੰਡਰ ਨਹੀਂ ਮਿਲ ਰਹੇ | ਜਿਸ ਕਾਰਨ ਖਪਤਕਾਰਾਂ ਵਿਚ ਹਾਹਾਕਾਰ ਮਚੀ ਹੋਈ ਹੈ | ਇਸ ਸਬੰਧੀ ਚਮਨ ਲਾਲ ਪੁਰਾਣਾ ਸ਼ਾਲਾ ਨੇ ਦੱਸਿਆ ਕਿ ਉਨ੍ਹਾਂ ਨੇ 45 ਦਿਨ ਪਹਿਲਾਂ ਬੁਕਿੰਗ ਕਰਵਾਈ ਸੀ ਅਤੇ ਜਦੋਂ ਉਹ ਗੈਸ ਸਿਲੰਡਰ ਲੈਣ ਲਈ ਏਜੰਸੀ ਗਏ ਤਾਂ ਏਜੰਸੀ ਵਾਲਿਆਂ ਗੈਸ ਸਿਲੰਡਰ ਦੇਣ ਤੋਂ ਨਾਂਹ ਕਰ ਦਿੱਤੀ ਜਿਸ ਕਾਰਨ ਉਨ੍ਹਾਂ ਨੰੂ ਪ੍ਰੇਸ਼ਾਨੀ ਵਿਚੋਂ ਲੰਘਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਹਾ ਜਾ ਰਿਹਾ ਹੈ ਕਿ ਹੁਣ ਖਪਤਕਾਰਾਂ ਨੰੂ 25 ਦਿਨਾਂ ਬਾਅਦ ਗੈਸ ਸਿਲੰਡਰ ਮਿਲਿਆ ਕਰੇਗਾ ਪਰ ਅਜੇ ਤੱਕ ਵੀ ਦਿਹਾਤੀ ਖੇਤਰ ਅੰਦਰ ਗੈਸ ਏਜੰਸੀਆਂ ਵਲੋਂ ਲੋਕਾਂ ਨੰੂ ਸਿਲੰਡਰ ਨਹੀਂ ਦਿੱਤੇ ਜਾ ਰਹੇ | ਉਨ੍ਹਾਂ ਦੱਸਿਆ ਕਿ ਇਸ ਪਾਸੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਵੀ ਧਿਆਨ ਨਹੀਂ ਦੇ ਰਹੇ | ਉਨ੍ਹਾਂ ਸਬੰਧਿਤ ਵਿਭਾਗ ਪਾਸੋਂ ਮੰਗ ਕੀਤੀ ਕਿ ਪਿੰਡਾਂ ਅੰਦਰ ਬੁਕਿੰਗ ਕੀਤੇ ਗੈਸ ਸਿਲੰਡਰ ਖਪਤਕਾਰਾਂ ਨੰੂ ਦੇਣਾ ਯਕੀਨੀ ਬਣਾਇਆ ਜਾਵੇ, ਜਿਸ ਨਾਲ ਲੋਕਾਂ ਦੀ ਖੱਜਲ ਖ਼ੁਆਰੀ ਨਾ ਹੋ ਸਕੇ |

Ad Position 22
No active advertisement
ਪਿਛਲੀ ਖ਼ਬਰ ਮਨਦੀਪ ਸਿੰਘ ਰੰਗੜ ਨੰਗਲ ਦੀ ਅਗਵਾਈ ਹੇਠ ਬਲਾਕ ਸੰਮਤੀ ਮੈਂਬਰ ਬਲਜੀਤ ਕੌਰ ਮਡਿਆਲਾ ਦੇ ਗ੍ਰਹਿ ਵਿਖੇ ਮੀਟਿੰਗ <br/> ਅਗਲੀ ਖ਼ਬਰ ਵੇਦ ਕੌਰ ਸਕੂਲ ਕਾਦੀਆਂ ਦੇ ਪ੍ਰਾਇਮਰੀ ਵਿੰਗ ਨੇ ਮਨਾਇਆ ਵਿਸਾਖੀ ਦਾ ਤਿਉਹਾਰ <br/>
Ad Position 24