20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਪੀ.ਡਬਲਿਊ.ਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 19-04-2026
ਪਠਾਨਕੋਟ, 18 ਅਪ੍ਰੈਲ (ਵਿਨੋਦ)-ਪੰਜਾਬ ਵਿਚ ਸਰਕਾਰੀ ਕਰਮਚਾਰੀਆਂ ਦਾ ਗੁੱਸਾ ਹੁਣ ਖੁੱਲ੍ਹ ਕੇ ਸਾਹਮਣੇ ਆ ਰਿਹਾ ਹੈ | ਪੀ.ਡਬਲਿਊ.ਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਬਰਾਂਚ ਪ੍ਰਧਾਨ ਪ੍ਰੇਮ ਕੁਮਾਰ ਦੀ ਅਗਵਾਈ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਖ਼ਾਸ ਤੌਰ 'ਤੇ ਸ਼ਾਮਲ ਹੋਏ | ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀਆਂ ਨੀਤੀਆਂ 'ਤੇ ਕੜੀ ਨਾਰਾਜ਼ਗੀ ਜਤਾਈ ਗਈ ਅਤੇ ਕਰਮਚਾਰੀਆਂ ਦੇ ਲਟਕਦੇ ਮਸਲਿਆਂ ਨੂੰ ਤੁਰੰਤ ਹੱਲ ਕਰਨ ਦੀ ਮੰਗ ਉੱਠੀ | ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ, ਰਾਜਿੰਦਰ ਕੁਮਾਰ, ਚੇਅਰਮੈਨ ਹਰਪਾਲ ਸਿੰਘ, ਵਿੱਤ ਸਕੱਤਰ ਮਹਿੰਦਰ ਪਾਲ, ਸਰਪ੍ਰਸਤ ਨੇਕ ਰਾਜ ਤੇ ਹੋਰ ਆਗੂਆਂ ਨੇ ਕਿਹਾ ਕਿ ਜਲ ਸਰੋਤ ਵਿਭਾਗ ਗੁਰਦਾਸਪੁਰ ਮੰਡਲ ਦੇ ਕਰਮਚਾਰੀਆਂ ਨੂੰ ਅਜੇ ਤੱਕ ਮਾਰਚ ਮਹੀਨੇ ਦੀ ਤਨਖ਼ਾਹ ਨਹੀਂ ਮਿਲੀ ਜੋ ਸਰਕਾਰ ਦੀ ਲਾਪਰਵਾਹੀ ਦਾ ਸਾਫ਼ ਸਬੂਤ ਹੈ | ਉਨ੍ਹਾਂ ਕਿਹਾ ਕਿ ਕਰਮਚਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਅ ਰਹੇ ਹਨ | ਪਰ ਸਰਕਾਰ ਉਨ੍ਹਾਂ ਦੇ ਹੱਕਾਂ ਪ੍ਰਤੀ ਬੇਪਰਵਾਹ ਹੈ | ਯੂਨੀਅਨ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਕੇਂਦਰ ਦੀ ਤਰਜ਼ 'ਤੇ ਤੁਰੰਤ 58 ਫ਼ੀਸਦੀ ਡੀ.ਏ. ਲਾਗੂ ਕਰੇ | ਇਸ ਮੌਕੇ ਤੇਜਵੀਰ ਸਿੰਘ, ਹਰਪਾਲ ਸਿੰਘ, ਮਾਨ ਸਿੰਘ, ਸੁਨੀਲ ਕੁਮਾਰ, ਪ੍ਰਵੀਨ ਕੁਮਾਰ, ਅਸ਼ੋਕ ਕੁਮਾਰ, ਨਰਿੰਦਰ ਕੁਮਾਰ, ਕੁਲਦੀਪ ਸਿੰਘ ਸੈਣੀ, ਗੁਰਦੀਪ ਸਿੰਘ, ਸੁਰਿੰਦਰ ਸੈਣੀ, ਜਾਦ ਮਸੀਹ, ਲਵਦੀਪ ਮਸੀਹ, ਸਤੀਸ਼ ਸ਼ਰਮਾ, ਰਾਜੇਸ਼ ਲਵਲੀ, ਸਰਬਜੀਤ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਡਾ. ਪੱਲਵੀ ਵਲੋਂ ਜ਼ਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਦਾ ਦੌਰਾ <br/> ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਰਾਜਪਾਲ ਦੀ ਪੈਦਲ ਯਾਤਰਾ ਦਾ ਵਪਾਰ ਮੰਡਲ ਪਠਾਨਕੋਟ ਵਲੋਂ ਭਰਪੂਰ ਸਵਾਗਤ <br/>
Ad Position 24