20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮਿਨਰਵਾ ਕਾਲਜ ਆਫ ਐਜੂਕੇਸ਼ਨ ਇੰਦੌਰਾ ਵਿਖੇ 'ਕੰਟੀਨੀ ਮੰਡੀਰ' ਪ੍ਰੋਗਰਾਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 19-04-2026
ਪਠਾਨਕੋਟ, 18 ਅਪ੍ਰੈਲ (ਸੰਧੂ)- ਮਿਨਰਵਾ ਕਾਲਜ ਆਫ ਐਜੂਕੇਸ਼ਨ ਇੰਦੌਰਾ ਵਿਖੇ 'ਕੰਟੀਨੀ ਮੰਡੀਰ' (ਐਮ.ਐਚ-1) ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦੇ ਹੋਏ ਵੱਖ-ਵੱਖ ਸੰਸਕਿ੍ਤਿਕ ਤੇ ਮਨੋਰੰਜਕ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪ੍ਰੋਗਰਾਮ ਦੌਰਾਨ ਰੈਪਿਡ ਫਾਇਰ ਮੁਕਾਬਲਾ ਤੇ ਹਿਮਾਚਲੀ ਨਾਟੀ ਵਰਗੀਆਂ ਰੁਚਿਕਰ ਪੇਸ਼ਕਾਰੀਆਂ ਦਿੱਤੀਆਂ ਜਿਨ੍ਹਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ | ਇਸ ਦੇ ਨਾਲ ਹੀ ਹਿਮਾਚਲੀ ਸੰਸਕਿ੍ਤਿਕ ਪ੍ਰੋਗਰਾਮ ਵੀ ਕਰਵਾਇਆ ਗਿਆ | ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨਾਲ ਪੂਰੇ ਕੈਂਪਸ ਵਿਚ ਖੁਸ਼ੀ ਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ | ਪ੍ਰੋਗਰਾਮ ਦੀ ਮੇਜ਼ਬਾਨੀ ਕੰਟੀਨੀ ਮੰਡੀਰ ਦੇ ਹੋਸਟ ਰਵਨੀਤ ਸਿੰਘ ਵਲੋਂ ਕੀਤੀ ਗਈ, ਜਿਨ੍ਹਾਂ ਨੇ ਆਪਣੀ ਪ੍ਰਭਾਵਸ਼ਾਲੀ ਹੋਸਟਿੰਗ ਨਾਲ ਪ੍ਰੋਗਰਾਮ ਨੂੰ ਹੋਰ ਵੀ ਰੌਣਕਮਈ ਬਣਾ ਦਿੱਤਾ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ: ਪ੍ਰਸ਼ਾਂਤ ਕੁਮਾਰ, ਡੀਨ ਆਫ ਅਕੈਡਮਿਕ ਬੀ. ਡੀ. ਸ਼ਰਮਾ ਤੇ ਮਿਨਰਵਾ ਕਾਲਜ ਆਫ ਫਾਰਮੇਸੀ ਦੇ ਪਿ੍ੰਸੀਪਲ ਡਾ: ਕਪਿਲ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਪਿ੍ੰਸੀਪਲ ਡਾ: ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਦੇ ਮਨੋਰੰਜਨ ਦੇ ਨਾਲ-ਨਾਲ ਉਨ੍ਹਾਂ ਦੇ ਆਤਮ-ਵਿਸ਼ਵਾਸ ਅਤੇ ਵਿਅਕਤੀਤਵ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਇੰਜੀਨੀਅਰ ਥਰਮਲ ਪਲਾਂਟ ਲਹਿਰਾ ਮੁਹੱਬਤ ਨਾਲ ਟੈਕਨੀਕਲ ਸਰਵਿਸ ਯੂਨੀਅਨ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਆਰੀਆ ਮਹਿਲਾ ਮਹਾਂਵਿਦਿਆਲੇ ਦਾ ਬੀ.ਲਿਬ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24