21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਨੰਗਲ ਅੱਡੇ ਨੇੜੇ ਭਿਆਨਕ ਹਾਦਸਾ ਵਾਪਰਿਆ <br/>

Ad Position 21
No active advertisement
ਅਜੀਤ ਡੈਸਕ 19-04-2026
ਪਠਾਨਕੋਟ, 18 ਅਪ੍ਰੈਲ (ਸੁਮਿਤ)-ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਨੰਗਲ ਅੱਡੇ ਨੇੜੇ ਇਕ ਭਿਆਨਕ ਹਾਦਸਾ ਵਾਪਰਿਆ, ਜਿੱਥੇ ਇਕ ਤੇਜ਼ ਰਫ਼ਤਾਰ ਟਰੱਕ ਬੇਕਾਬੂ ਹੋ ਕੇ ਡਿਵਾਈਡਰ ਤੋੜਦਾ ਹੋਇਆ ਬੰਦ ਪਈਆਂ ਦੁਕਾਨਾਂ ਵਿਚ ਜਾ ਵੱਜਾ | ਇਸ ਹਾਦਸੇ ਕਾਰਨ ਤਿੰਨ ਦੁਕਾਨਾਂ ਪੂਰੀ ਤਰ੍ਹਾਂ ਚਕਨਾਚੂਰ ਹੋ ਗਈਆਂ | ਜਦਕਿ ਇਕ ਹੋਰ ਦੁਕਾਨ ਨੂੰ ਭਾਰੀ ਨੁਕਸਾਨ ਪਹੁੰਚਿਆ | ਟਰੱਕ ਦੀ ਟੱਕਰ ਨਾਲ ਉੱਥੇ ਖੜੀਆਂ ਦੋ ਕਾਰਾਂ ਵੀ ਨੁਕਸਾਨੀਆਂ ਗਈਆਂ | ਮੌਕੇ 'ਤੇ ਮੌਜੂਦ ਸਤੀਸ਼ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਦੁਕਾਨ 'ਤੇ ਕੰਮ ਕਰ ਰਹੇ ਸਨ ਕਿ ਅਚਾਨਕ ਪਠਾਨਕੋਟ ਵਲੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਡਿਵਾਈਡਰ ਤੋੜ ਕੇ ਸਿੱਧਾ ਦੁਕਾਨਾਂ ਵਿਚ ਟੱਕਰ ਮਾਰ ਦਿੱਤੀ | ਟੱਕਰ ਇੰਨੀ ਭਿਆਨਕ ਸੀ ਕਿ ਦੁਕਾਨਾਂ ਦੇ ਅੰਦਰ ਪਿਆ ਫਿ੍ਜ ਅਤੇ ਹੋਰ ਸਮਾਨ ਟੁੱਟ ਕੇ ਖ਼ਰਾਬ ਹੋ ਗਿਆ | ਇਸੇ ਦੌਰਾਨ ਦੁਕਾਨ ਮਾਲਕ ਰਕੇਸ਼ ਕੁਮਾਰ ਕਾਲਾ ਨੇ ਦੱਸਿਆ ਕਿ ਉਹ ਆਪਣੇ ਘਰ ਵਿਚ ਸਨ ਕਿ ਉਨ੍ਹਾਂ ਨੂੰ ਫੋਨ ਰਾਹੀਂ ਸੂਚਨਾ ਮਿਲੀ ਕਿ ਉਨ੍ਹਾਂ ਦੀ ਦੁਕਾਨ ਵਿਚ ਟਰੱਕ ਵੜ ਗਿਆ ਹੈ | ਮੌਕੇ 'ਤੇ ਪਹੁੰਚ ਕੇ ਉਨ੍ਹਾਂ ਦੇਖਿਆ ਕਿ ਦੁਕਾਨ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਸੀ ਅਤੇ ਸਾਰਾ ਸਮਾਨ ਨੁਕਸਾਨਿਆ ਗਿਆ | ਉਨ੍ਹਾਂ ਕਿਹਾ ਕਿ ਇਹ ਦੁਕਾਨ ਹੀ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਸਹਾਰਾ ਸੀ ਜੋ ਹੁਣ ਖਤਮ ਹੋ ਗਿਆ ਹੈ | ਰਕੇਸ਼ ਕੁਮਾਰ ਨੇ ਪੁਲਿਸ ਪ੍ਰਸ਼ਾਸਨ ਕੋਲ ਮੰਗ ਕੀਤੀ ਕਿ ਟਰੱਕ ਡਰਾਈਵਰ ਦਾ ਮੈਡੀਕਲ ਕਰਵਾਇਆ ਜਾਵੇ, ਕਿਉਂਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਡਰਾਈਵਰ ਨਸ਼ੇ ਦੀ ਹਾਲਤ ਵਿਚ ਸੀ | ਉਨ੍ਹਾਂ ਨੇ ਆਪਣੇ ਨੁਕਸਾਨ ਦੀ ਭਰਪਾਈ ਲਈ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ | ਥਾਣਾ ਨੰਗਲਪੁਰ ਦੀ ਪੁਲਿਸ ਨੇ ਟਰੱਕ ਡਰਾਈਵਰ ਨੂੰ ਹਿਰਾਸਤ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਸ਼ਾਹਪੁਰ ਕੰਢੀ ਰਾਵੀ ਸਦਨ ਵਿਖੇ 21 ਪੇਂਡੂ ਸੁਰੱਖਿਆ ਕਮੇਟੀਆਂ ਨਾਲ ਮੀਟਿੰਗ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰਮਤਿ ਸਮਾਗਮ ਕਰਵਾਇਆ <br/>
Ad Position 24