ਕਾਹਨੂੰਵਾਨ, 19 ਅਪ੍ਰੈਲ (ਜਸਪਾਲ ਸਿੰਘ ਸੰਧੂ)- ਵਿਧਾਨ ਸਭਾ ਕਾਦੀਆਂ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਜ ਕਾਹਨੂੰਵਾਨ ਦਾਣਾ ਮੰਡੀ ਦਾ ਦੌਰਾ ਕੀਤਾ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੀਆਂ ਫ਼ਸਲਾਂ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਹੈ | ਐਡਵੋਕੇਟ ਸੇਖਵਾਂ ਨੇ ਮੰਡੀਆਂ ਵਿਚ ਫ਼ਸਲ ਲੈ ਕੇ ਆਏ ਕਿਸਾਨਾਂ ਨਾਲ ਸਿੱਧਾ ਰਾਬਤਾ ਕੀਤਾ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚੋਂ ਫਸਲ ਦੀ ਚੁਕਾਈ ਦਾ ਕੰਮ ਸੁਚਾਰੂ ਰੂਪ ਵਿਚ ਸ਼ੁਰੂ ਕਰ ਦਿੱਤਾ ਗਿਆ ਹੈ | ਉਨ੍ਹਾਂ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਤੇ ਸਮੂਹ ਮੌਜੂਦਾ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਵੀ ਸਖ਼ਤ ਨਿਰਦੇਸ਼ ਦਿੱਤੇ ਕਿ ਖਰੀਦ 'ਚ ਪਾਰਦਰਸ਼ਤਾ ਵਰਤੀ ਜਾਵੇ ਤੇ ਕਿਸਾਨਾਂ ਨੂੰ ਤੁਰੰਤ ਜੇ ਫਾਰਮ ਜਾਰੀ ਕੀਤੇ ਜਾਣ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਕਾਹਨੂੰਵਾਨ ਡਾ. ਜਸਪਾਲ ਸਿੰਘ ਪੰਧੇਰ, ਲਖਵਿੰਦਰ ਸਿੰਘ ਪੀ.ਏ., ਸੀਨੀਅਰ ਆਗੂ ਠਾਕੁਰ ਤਰਸੇਮ, ਬਲਾਕ ਪ੍ਰਧਾਨ ਅਜੇ ਦੇਵਗਨ, ਸਰਪੰਚ ਭਗਵੰਤ ਸਿੰਘ ਰਾਜੂ, ਤਰਸੇਮ ਸਿੰਘ ਰਊਵਾਲ, ਆੜਤੀ ਸੁਖਜਿੰਦਰ ਸਿੰਘ, ਆੜਤੀ ਬੂਆ ਸਿੰਘ, ਲੇਖਾਕਾਰ ਗੁਰਦੀਪ ਸਿੰਘ ਧਾਲੀਵਾਲ, ਸੀਨੀਅਰ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ ਗੋਪੀ ਆਦਿ ਹਾਜ਼ਰ ਸਨ |