ਗੁਰਦਾਸਪੁਰ, 19 ਅਪ੍ਰੈਲ (ਚੱਕਰਾਜਾ)- ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਮੁਸਤਫਾਬਾਦ ਜੱਟਾਂ ਵਿਖੇ ਅੰਬੇਡਕਰ ਜੈਅੰਤੀ ਉਤਸ਼ਾਹ ਨਾਲ ਮਨਾਈ ਗਈ | ਪਿ੍ੰਸੀਪਲ ਨੀਲਮ ਕੁਮਾਰੀ ਦੀ ਰਹਿਨੁਮਾਈ ਹੇਠ ਕਰਵਾਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਤੇ ਸਟਾਫ਼ ਵਲੋਂ ਡਾ: ਬੀ.ਆਰ. ਅੰਬੇਡਕਰ ਦੀ ਤਸਵੀਰ 'ਤੇ ਫੁੱਲ ਮਾਲਾ ਭੇਟ ਕੀਤੀ ਗਈ | ਵਿਦਿਆਰਥੀਆਂ ਨੇ ਡਾ: ਅੰਬੇਡਕਰ ਦੇ ਜੀਵਨ, ਸੰਘਰਸ਼ ਅਤੇ ਉਪਲਬਧੀਆਂ 'ਤੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਪੇਂਟਿੰਗ, ਕਵਿਤਾ ਪਾਠ ਤੇ ਭਾਸ਼ਣ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਜੇਤੂ ਵਿਦਿਆਰਥੀਆਂ ਨੰੂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਨੀਲਮ ਕੁਮਾਰੀ ਨੇ ਕਿਹਾ ਕਿ ਡਾ: ਅੰਬੇਡਕਰ ਦਾ ਜੀਵਨ ਸਾਨੰੂ ਸਿੱਖਿਆ, ਸਮਾਨਤਾ ਤੇ ਹੱਕਾਂ ਲਈ ਲੜਨ ਦੀ ਪ੍ਰੇਰਨਾ ਦਿੰਦਾ ਹੈ | ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਡਾ: ਅੰਬੇਡਕਰ ਦੇ ਦੱਸੇ ਮਾਰਗ 'ਤੇ ਚੱਲਣ ਦਾ ਸੰਕਲਪ ਲਿਆ |