02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਨਵ-ਨਿਯੁਕਤ ਬਲਾਕ ਪ੍ਰਧਾਨ ਸੰਜੀਵ ਸ਼ਰਮਾ ਸਮੇਤ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਬਲਾਕ ਪ੍ਰਧਾਨ ਸੰਜੀਵ ਸ਼ਰਮਾ ਸਮੇਤ ਨਵੇਂ ਅਹੁਦੇਦਾਰਾਂ ਨੂੰ ਸਨਮਾਨਿਤ ਕਰਦੇ ਹੋਏ ਸਾਬਕਾ ਵਿਧਾਇਕ ਅਮਿਤ ਵਿੱਜ, ਜ਼ਿਲ੍ਹਾ ਪ੍ਰਧਾਨ ਮੇਅਰ ਪੰਨਾ ਲਾਲ ਭਾਟੀਆ | ਤਸਵੀਰ: ਸੁਮਿਤ <br/> 20-04-2026
ਪਠਾਨਕੋਟ, 19 ਮਾਰਚ (ਸੁਮਿਤ)- ਕਾਂਗਰਸ ਪਾਰਟੀ ਦੀ ਸਥਾਨਕ ਇਕਾਈ ਵਲੋਂ ਮੀਟਿੰਗ ਕੀਤੀ ਗਈ ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਮੇਅਰ ਪੰਨਾ ਲਾਲ ਭਾਟੀਆ ਨੇ ਕੀਤੀ | ਇਸ ਮੌਕੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਖ਼ਜ਼ਾਨਚੀ ਤੇ ਸਾਬਕਾ ਵਿਧਾਇਕ ਅਮਿਤ ਵਿੱਜ ਖ਼ਾਸ ਤੌਰ 'ਤੇ ਮੌਜੂਦ ਰਹੇ | ਮੀਟਿੰਗ ਦਾ ਮਕਸਦ ਸੰਗਠਨ ਨੂੰ ਮਜ਼ਬੂਤ ਕਰਨਾ ਤੇ ਨਵੇਂ ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕਰਨਾ ਸੀ | ਪ੍ਰੋਗਰਾਮ ਦੌਰਾਨ ਨਵੇਂ ਨਿਯੁਕਤ ਬਲਾਕ ਪ੍ਰਧਾਨ ਸੰਜੀਵ ਸ਼ਰਮਾ ਸਮੇਤ ਕੁਲਦੀਪ ਸਿੰਘ ਚੱਕ ਨੈਰਾਨੀ, ਸਰਪੰਚ ਪਵਨ, ਵੀਰ ਚੰਦ, ਬਲਾਕ ਸੰਮਤੀ ਮੈਂਬਰ ਤਰਸੇਮ ਸਿੰਘ, ਸੁਰਿੰਦਰ ਸਿੰਘ, ਕੇਵਲ ਸਿੰਘ, ਰਾਜਿੰਦਰ ਕੁਮਾਰ, ਨਰਿੰਦਰ ਸ਼ਰਮਾ, ਲਲਿਤ ਸ਼ਰਮਾ, ਪ੍ਰਹਿਲਾਦ, ਅਮਰੀਕ ਸਿੰਘ ਤੇ ਨੰਗਲ ਭੂਰ ਤੋਂ ਬਲਾਕ ਸੰਮਤੀ ਮੈਂਬਰ ਰੂਬਲ ਨੂੰ ਸਨਮਾਨਿਤ ਕੀਤਾ ਗਿਆ | ਆਗੂਆਂ ਨੇ ਆਪਣੇ ਸੰਬੋਧਨ 'ਚ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ | ਵਿਧਾਇਕ ਅਮਿਤ ਵਿੱਜ ਨੇ ਕਾਰਕੁਨਾਂ ਨੂੰ ਇਕੱਠੇ ਹੋ ਕੇ ਕੰਮ ਕਰਨ ਤੇ ਆਉਣ ਵਾਲੀਆਂ ਚੋਣਾਂ ਲਈ ਤਿਆਰ ਰਹਿਣ ਦਾ ਸੰਦੇਸ਼ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਦੇ ਵਿਦਿਆਰਥੀ ਵਲੋਂ ਐਨ. ਡੀ. ਏ. ਦਾ ਟੈਸਟ ਪਾਸ ਕਰਨ 'ਤੇ ਜਸ਼ਨ ਦਾ ਮਾਹੌਲ <br/> ਅਗਲੀ ਖ਼ਬਰ ਚੋਰਾਂ ਵਲੋਂ ਮਹਿੰਦਰਾ ਗੱਡੀ ਚੋਰੀ <br/>
Ad Position 24