21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਡੀ. ਕੌਸਮੋਟੋਲੋਜੀ ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 21-04-2026
ਬਟਾਲਾ, 20 ਅਪ੍ਰੈਲ (ਸਤਿੰਦਰ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਵੱਖ-ਵੱਖ ਨਤੀਜਿਆਂ ਦੌਰਾਨ ਹਸਤ ਸ਼ਿਲਪ ਡਿਗਰੀ ਕਾਲਜ ਕਾਹਨੂੰਵਾਨ ਰੋਡ ਬਟਾਲਾ ਦੇ ਡਿਪਲੋਮਾ ਇਨ ਕੌਸਮੋਟੋਲੋਜੀ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥਣ ਦੀਪਿਕਾ ਤੇ ਸੁਖਬੀਰ ਕੌਰ ਨੇ 88 ਫ਼ੀਸਦੀ ਅੰਕਾਂ ਨਾਲ ਕਾਲਜ ਵਿਚੋਂ ਪਹਿਲਾ, ਗੁਰਪ੍ਰੀਤ ਕੌਰ ਤੇ ਦਨੀਸਾ ਨੇ 85 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਵਿਦਿਆਰਥਣ ਜਸਪਿੰਦਰ ਕੌਰ ਨੇ 80 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਕਾਲਜ ਮੈਨੇਜਿੰਗ ਡਾਇਰੈਕਟਰ ਸ੍ਰੀ ਅਰੁਣ ਕੁਮਾਰ ਜੇ.ਈ., ਡਾਇਰੈਕਟਰ ਪ੍ਰੋ. ਦਿਲਬਾਗ ਸਿੰਘ, ਪਿ੍ੰਸੀਪਲ ਅਨੀਤਾ ਕਟੋਚ, ਕੋਆਰਡੀਨੇਟਰ ਸਰਬਜੀਤ ਕੌਰ ਵਲੋਂ ਸਾਰੇ ਬੱਚਿਆਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ | ਇਸ ਦੌਰਾਨ ਪਿ੍ੰਸੀਪਲ ਨੇ ਕਿਹਾ ਕਿ ਇਨ੍ਹਾਂ ਪ੍ਰਾਪਤੀਆਂ ਦਾ ਸਿਹਰਾ ਵਿਦਿਆਰਥੀ ਦੀ ਮਿਹਨਤ ਤੇ ਅਧਿਆਪਕ ਵਰਗ ਦੀ ਸੁਚੱਜੀ ਅਗਵਾਈ ਨੂੰ ਜਾਂਦਾ ਹੈ | ਇਸ ਮੌਕੇ ਲੈਕ. ਮਨਜੀਤ ਸਿੰਘ, ਰਾਜਵਿੰਦਰ ਕੌਰ, ਸ਼ਰਨਜੀਤ ਕੌਰ, ਬਲਜੀਤ ਕੌਰ, ਮਨਦੀਪ ਕੌਰ, ਜੈਸਮੀਨ, ਅਮਰਜੋਤੀ, ਗੁਰਵਿੰਦਰ ਸਿੰਘ, ਝਿਰਮਲ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇਨਰਵੀਲ ਕਲੱਬ ਵਲੋਂ ਸ਼ਹਿਰ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਮਹਾਤਮਾ ਹੰਸ ਰਾਜ ਦਿਵਸ ਮਨਾਇਆ
Ad Position 24