14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ 10ਵੀਂ ਦੇ ਨਤੀਜਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 22-04-2026
ਗੁਰਦਾਸਪੁਰ, 21 ਅਪ੍ਰੈਲ (ਅਸ਼ੋਕ ਸ਼ਰਮਾ)-ਗੁਰਦਾਸਪੁਰ ਪੰਡੋਰੀ ਰੋਡ ਗਾਜ਼ੀਕੋਟ 'ਚ ਚੱਲ ਰਹੇ ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਸੀ.ਬੀ.ਐੱਸ.ਈ. ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚੋਂ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਚੇਅਰਮੈਨ ਸਾਰੰਗ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੀ ਵਧੀਆ ਕਾਰਗੁਜਾਰੀ ਇਸ ਸਾਲ ਦੇ ਨਤੀਜਿਆਂ ਵਿਚ ਸਪੱਸ਼ਟ ਤੌਰ 'ਤੇ ਦਿਖਾਈ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਵਿਦਿਆਰਥਣ ਰਮਨਦੀਪ ਕੌਰ ਨੇ ਪਹਿਲਾ ਸਥਾਨ, ਜਸਕਰਨਬੀਰ ਸਿੰਘ ਨੇ ਦੂਜਾ ਅਤੇ ਦੋ ਹੋਣਹਾਰ ਵਿਦਿਆਰਥਣਾਂ ਪੋਹਿਲਪ੍ਰੀਤ ਕੌਰ ਤੇ ਰਾਜਪ੍ਰੀਤ ਕੌਰ ਨੇ ਆਪਣੀ ਸ਼ਾਨਦਾਰ ਯੋਗਤਾ ਦਿਖਾਉਂਦੇ ਹੋਏ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਇਨ੍ਹਾਂ ਤੋਂ ਇਲਾਵਾ ਨਿਹਾਰਿਕਾ, ਕੋਮਲ ਅਤੇ ਨੰਦਿਨੀ ਨੇ ਸ਼ਾਨਦਾਰ ਅੰਕ ਲੈ ਕੇ ਮਹੱਤਵਪੂਰਨ ਯੋਗਦਾਨ ਪਾਇਆ ਹੈ | ਇਨ੍ਹਾਂ ਸਾਰੇ ਵਿਦਿਆਰਥੀਆਂ ਦੀ ਸਫਲਤਾ ਨੇ ਸਕੂਲ ਤੇ ਪਰਿਵਾਰ ਨੰੂ ਬਹੁਤ ਵੱਡਾ ਮਾਨ ਦਿਵਾਇਆ ਹੈ | ਸਕੂਲ ਚੇਅਰਮੈਨ ਸਾਰੰਗ ਗੁਪਤਾ ਨੇ ਸਾਰੇ ਵਿਦਿਆਰਥੀਆਂ ਨੰੂ ਵਧਾਈ ਦਿੱਤੀ ਤੇ ਕਿਹਾ ਕਿ ਇਹ ਸਭ ਅਧਿਆਪਕਾਂ ਅਤੇ ਮਾਪਿਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ | ਉਪ ਪਿ੍ੰਸੀਪਲ ਆਰਤੀ ਭਾਟੀਆ ਨੇ ਵਧੀਆ ਨਤੀਜਾ ਆਉਣ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਨੰੂ ਵਧਾਈ ਦਿੱਤੀ | ਚੇਅਰਮੈਨ ਸਾਰੰਗ ਗੁਪਤਾ ਨੇ ਕਿਹਾ ਕਿ ਸਕੂਲ ਦੇ ਸ਼ਾਨਦਾਰ ਨਤੀਜੇ ਨੇ ਸਾਬਤ ਕਰ ਦਿੱਤਾ ਹੈ ਕਿ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਨਾਲ ਇਹ ਮੁਕਾਮ ਹਾਸਲ ਕੀਤਾ ਹੈ | ਜਦੋਂ ਕਿ ਸਕੂਲ ਦੇ ਦਾਖ਼ਲੇ ਵਿਚ ਇਲਾਕੇ ਦੇ ਲੋਕ ਨਵੇਂ ਸੈਸ਼ਨ ਵਿਚ ਕਾਫ਼ੀ ਉਤਸ਼ਾਹ ਦਿਖਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਵਕੀਲ ਅਤੇ 'ਆਪ' ਆਗੂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪਿੰਡ ਪੰਡੋਰੀ ਬੈਂਸਾਂ 'ਚ ਘਰੇਲੂ ਗੇਟ ਕੱਢਣ 'ਤੇ ਹਿੰਦੂ ਤੇ ਮਸੀਹ ਬਰਾਦਰੀ 'ਚ ਚੱਲ ਰਿਹਾ ਵਾਦ ਵਿਵਾਦ
Ad Position 24