14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮਿ੍ਤਸਰ-ਗੁਰਦਾਸਪੁਰ ਰੋਡ 'ਤੇ ਆਧੁਨਿਕ ਲਾਈਟਾਂ ਬਟਾਲਾ ਵਾਸੀਆਂ ਨੂੰ ਕੀਤੀਆਂ ਸਮਰਪਿਤ

Ad Position 21
No active advertisement
ਅਜੀਤ ਡੈਸਕ 22-04-2026
ਬਟਾਲਾ, 21 ਅਪ੍ਰੈਲ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਆਵਾਜਾਈ ਦੀ ਸਹੂਲ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚਲਦਿਆਂ ਉਨ੍ਹਾਂ ਵਲੋਂ ਸ੍ਰੀ ਅੰਮਿ੍ਤਸਰ-ਗੁਰਦਾਸਪੁਰ ਰੋਡ 'ਤੇ ਆਧੁਨਿਕ ਲਾਈਟਾਂ ਬਟਾਲਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਗਈਆਂ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਵਾਸੀਆਂ, ਫੈਕਟਰੀਆਂ ਵਿਚ ਕੰਮ ਕਰਦੇ ਮਜ਼ਦੂਰਾਂ, ਰਾਹੀਗਰ ਅਤੇ ਉਦਯੋਗਪਤੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗਾਂਧੀ ਚੌਂਕ ਬਟਾਲਾ ਤੋਂ ਮਹਾਰਾਜਾ ਅਗਰਸੈਨ ਚੌਂਕ ਤੱਕ ਵਿਰਾਸਤੀ ਦਿੱਖ ਵਾਲੀਆਂ ਹਾਈ ਮਾਸਟ ਲਾਈਟਾਂ ਲੋਕ ਸਮਰਪਿਤ ਕੀਤੀਆਂ ਗਈਆਂ ਹਨ, ਜਿਸ ਨਾਲ ਰਾਤ ਸਮੇਂ ਅਤੇ ਸਵੇਰੇ ਸੁਵੱਖਤੇ ਰਾਹਗੀਰਾਂ ਨੂੰ ਆਵਾਜਾਈ ਦੌਰਾਨ ਵੱਡੀ ਰਾਹਤ ਮਿਲੇਗੀ | ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ | ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ | ਸ਼ਹਿਰ ਅੰਦਰ ਚੌਂਕਾਂ ਨੂੰ ਚੌੜਾ ਕਰ ਕੇ ਖੂਬਸੂਰਤ ਬਣਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰ ਕੇ ਲੋਕ ਸਮਰਪਿਤ ਕੀਤਾ ਗਿਆ ਹੈੈ | ਇਸ ਚੌਕ ਵਿਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ | ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਚੌਂਕ ਅਗਰਸੈਨ ਚੌਂਕ ਆਦਿ ਦੀ ਉਸਾਰੀ ਕੀਤੀ ਜਾ ਚੁੱਕੀ ਹੈ | ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਬਟਾਲੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਤੇ ਦਹਾਕਿਆਂ ਤੋਂ ਮੁਸ਼ਕਿਲਾਂ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਹੈ, ਜਿਸ ਲਈ ਉਹੀ ਦਿਨ-ਰਾਤ ਲੋਕਾਂ ਦੀ ਸੇਵਾ ਵਿਚ ਲੱਗੇ ਹੋਏ ਹਨ | ਇਸ ਮੌਕੇ ਰਾਹਗੀਰਾਂ ਅਤੇ ਉਦਯੋਗਪਤੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਇਟਾਂ ਲੱਗਣ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੀ ਹੈ ਅਤੇ ਸਵੇਰੇ ਤੜਕਸਾਰ ਤੇ ਰਾਤ ਸਮੇਂ ਸਟਰੀਟ ਲਾਇਟਾਂ ਲੱਗਣ ਨਾਲ ਬਹੁਤ ਲਾਭ ਮਿਲੇਗਾ | ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਧਾਇਕ ਸ਼ੈਰੀ ਕਲਸੀ ਵਲੋਂ ਜ਼ਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਉਨ੍ਹਾਂ ਲੋਕਾਂ ਨੂੰ ਲਗਾਤਾਰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਜੋ ਕਿ ਪਹਿਲਾਂ ਵੇਖਣ ਨੂੰ ਨਹੀਂ ਮਿਲਦਾ ਸੀ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਵਲੋਂ ਬੇਅਦਬੀ ਸੰਬੰਧੀ ਸੋਧ ਬਿੱਲ ਪਾਸ ਕਰਨਾ ਇਤਿਹਾਸਕ ਕਦਮ : ਆਗੂ ਅਗਲੀ ਖ਼ਬਰ ਸਰਵਜਨ ਸਮਾਜ ਪਾਰਟੀ (ਡੀ) ਭਾਈਚਾਰੇ ਦੇ ਹੱਕ ਸੁਰੱਖਿਅਤ ਰੱਖਣ ਲਈ ਸੰਜੀਦਾ : ਪ੍ਰਧਾਨ ਫਾਦਰ ਮੁਲਖ ਰਾਜ
Ad Position 24