14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

'ਆਪ' ਸਰਕਾਰ ਵਲੋਂ ਬੇਅਦਬੀ ਸੰਬੰਧੀ ਸੋਧ ਬਿੱਲ ਪਾਸ ਕਰਨਾ ਇਤਿਹਾਸਕ ਕਦਮ : ਆਗੂ

Ad Position 21
No active advertisement
ਅਜੀਤ ਡੈਸਕ 22-04-2026
ਅੱਚਲ ਸਾਹਿਬ, 21 ਅਪ੍ਰੈਲ (ਗੁਰਚਰਨ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਦੇ ਮਾਮਲਿਆਂ ਨੂੰ ਰੋਕਣ ਲਈ ਵਿਧਾਨ ਸਭਾ ਵਿਚ ਸੋਧ ਬਿੱਲ ਪਾਸ ਕਰਨਾ ਇਤਿਹਾਸਕ ਤੇ ਸ਼ਾਲਾਘਾਯੋਗ ਕਦਮ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡਾਂ ਦੇ ਸਰਪੰਚ ਨਿਸ਼ਾਨ ਸਿੰਘ ਪਾਰਸ ਵੈਰੋਨੰਗਲ, ਸਰਪੰਚ ਅਮਰੀਕ ਸਿੰਘ ਨਾਨਕ ਨੰਗਲ, ਸਰਪੰਚ ਜਰਮਨੀ ਸਿੰਘ ਜਾਲੀਆਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਕੌਮ ਦੇ ਜੀਵਨ ਦਾ ਕੇਂਦਰ ਅਤੇ ਸਮੁੱਚੀ ਮਾਨਵਤਾ ਦੇ ਰਹਿਬਰ ਹਨ, ਉਨ੍ਹਾਂ ਨਾਲ ਬੇਅਦਬੀ ਵਰਗੀ ਕੋਝੀ ਹਰਕਤ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ | ਉਨ੍ਹਾਂ ਕਿਹਾ ਪੰਜਾਬ ਸਰਕਾਰ ਵਲੋਂ ਲਿਆਂਦਾ ਗਿਆ ਇਹ ਸੋਧ ਬਿੱਲ ਸਿੱਖ ਭਾਵਨਾਵਾਂ ਦੀ ਕਦਰ ਕਰਦਾ ਹੋਇਆ ਇਕ ਮਜ਼ਬੂਤ ਸੰਦੇਸ਼ ਦਿੰਦਾ ਹੈ ਕਿ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਕਰਨ ਵਾਲੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਇਸ ਫ਼ੈਸਲੇ ਨਾਲ ਦੇਸ਼-ਵਿਦੇਸ਼ ਵਿਚ ਵੱਸਦੀਆਂ ਸਿੱਖ ਸੰਗਤਾਂ ਵਲੋਂ ਸ਼ਾਲਾਘਾ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਧਾਰਮਿਕ ਭਾਵਨਾਵਾਂ ਦੀ ਰੱਖਿਆ ਕਰਨ, ਪੰਜਾਬ ਸਰਕਾਰ ਨੇ ਇਹ ਕਦਮ ਚੁੱਕ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ | ਉਨ੍ਹਾਂ ਆਸ ਪ੍ਰਗਟਾਈ ਕਿ ਇਸ ਕਾਨੂੰਨ ਨਾਲ ਅਜਿਹੀਆਂ ਦੁੱਖਦਾਈ ਘਟਨਾਵਾਂ 'ਤੇ ਰੋਕ ਲੱਗੇਗੀ ਅਤੇ ਲੋਕਾਂ ਵਿਚ ਕਾਨੂੰਨ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ | ਅੰਤ ਵਿਚ ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਮਰਿਆਦਾ ਤੇ ਪਵਿੱਤਰਤਾ ਬਣਾਈ ਰੱਖਣ ਲਈ ਇਸ ਤਰ੍ਹਾਂ ਦੇ ਕਦਮ ਸਮੇਂ ਦੀ ਲੋੜ ਹਨ |
Ad Position 22
No active advertisement
ਪਿਛਲੀ ਖ਼ਬਰ ਸਰਕੁਲਰ ਰੋਡ 'ਤੇ ਟਰਾਲੇ ਤੇ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ <br/> ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮਿ੍ਤਸਰ-ਗੁਰਦਾਸਪੁਰ ਰੋਡ 'ਤੇ ਆਧੁਨਿਕ ਲਾਈਟਾਂ ਬਟਾਲਾ ਵਾਸੀਆਂ ਨੂੰ ਕੀਤੀਆਂ ਸਮਰਪਿਤ
Ad Position 24