ਬਟਾਲਾ, 21 ਅਪ੍ਰੈਲ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਸਮੈਸਟਰ ਤੀਜਾ ਦੇ ਨਤੀਜਿਆਂ ਵਿਚੋਂ ਲਿਲੀ ਸਵੋਰਡਜ ਮੈਥੋਡਿਸਟ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਉਪਲੱਬਧੀਆਂ ਹਾਸਲ ਕੀਤੀਆਂ | ਇਨ੍ਹਾਂ ਨਤੀਜਿਆਂ ਵਿਚੋਂ ਕਾਲਜ ਦੇ ਕੁੱਲ 50 ਵਿਦਿਆਰਥੀਆਂ ਵਿਚੋਂ 27 ਵਿਦਿਆਰਥੀ ਯੂਨੀਵਰਸਿਟੀ ਵਿਚੋਂ ਪਹਿਲਾ, 12 ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿਚੋਂ ਪੰਜਵਾਂ ਅਤੇ 7 ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਵਿਚੋਂ 6ਵਾਂ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਨਤੀਜਿਆਂ ਨੂੰ ਦੇਖਦੇ ਹੋਏ ਕਾਲਜ ਮੈਨੇਜਰ ਮੈਡਮ ਪ੍ਰੋਮਿਲਾ ਮਸੀਹ ਅਤੇ ਕਾਲਜ ਪਿ੍ੰਸੀਪਲ ਡਾ. ਸੁਖਰਾਜ ਕੌਰ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |