14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬਲਬੀਰ ਸਿੰਘ ਪੰਨੂੰ ਵਲੋਂ ਪਿੰਡ ਲੋਧੀਨੰਗਲ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਨਵੇਂ ਕਲਾਸ ਰੂਮ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 22-04-2026
ਫਤਹਿਗੜ੍ਹ ਚੂੜੀਆਂ, 21 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)-ਪਿੰਡਾਂ ਦੇ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਯਤਨਸ਼ੀਲ ਕਦਮ ਪੁੱਟੇ ਜਾ ਰਹੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪਿੰਡ ਲੋਧੀਨੰਗਲ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ 7.50 ਲੱਖ ਦੀ ਲਾਗਤ ਨਾਲ ਨਵੇਂ ਤਿਆਰ ਹੋਏ ਕਲਾਸ ਰੂਮ ਦਾ ਉਦਘਾਟਨ ਕਰਨ ਪਹੁੰਚੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਕੀਤਾ | ਉਨ੍ਹਾਂ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਪ੍ਰਾਈਵੇਟ ਸਕੂਲਾਂ ਨਾਲੋਂ ਵਧ ਕੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਤਲੀਮ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਕੂਲਾਂ ਅੰਦਰ ਮਿਲ ਰਹੀਆਂ ਮੁਫਤ ਸਹੂਲਤਾਂ ਤਹਿਤ ਬੱਚੇ ਪੜ੍ਹਾਈ ਵਿਚ ਮੱਲ੍ਹਾਂ ਮਾਰ ਰਹੇ ਹਨ | ਉਨ੍ਹਾਂ ਕਿਹਾ ਕਿ ਬੱਚੇ ਦੀ ਸ਼ਖਸ਼ੀਅਤ ਨਿਖਾਰਨ ਲਈ ਚੰਗੇ ਸਕੂਲ ਤੇ ਚੰਗੇ ਅਧਿਆਪਕਾਂ ਦੀ ਲੋੜ ਹੁੰਦੀ ਹੈ, ਜੋ ਪੰਜਾਬ ਸਰਕਾਰ ਵਿਉਂਤਬੰਦ ਤਰੀਕੇ ਨਾਲ ਮੁਹੱਈਆ ਕਰਾ ਰਹੀ ਹੈ | ਉਨ੍ਹਾਂ ਸਕੂਲ ਦੀ ਤਰੱਕੀ ਤੇ ਖੁਸ਼ਹਾਲੀ ਲਈ ਸੰਬੰਧਿਤ ਸਟਾਫ਼ ਨੂੰ ਵਧਾਈ ਦਿੱਤੀ | ਇਸ ਮੌਕੇ ਸੀਐਚਟੀ ਰੁਪਿੰਦਰ ਕੌਰ, ਸਕੂਲ ਇੰਚਾਰਜ ਗੁਰਪਿੰਦਰ ਸਿੰਘ ਸੰਧੂ, ਲਵਲੀ ਖੋਖਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਸ਼ੀਲ ਕਦਮਾਂ ਸਦਕਾ ਸਰਕਾਰੀ ਸਕੂਲਾਂ ਅੰਦਰ ਸਿੱਖਿਆ ਦਾ ਮਿਆਰ ਬੁਲੰਦੀਆਂ ਨੂੰ ਛੋਹ ਰਿਹਾ ਹੈ | ਉਨ੍ਹਾਂ ਕਿਹਾ ਕਿ ਸਕੂਲਾਂ ਅੰਦਰ ਪੜ੍ਹਾਈ ਨਾਲ ਸੰਬੰਧਿਤ ਚੰਗੇ ਪ੍ਰਬੰਧਾਂ ਦਾ ਸਿਹਰਾ ਡੀ.ਈ.ਓ. ਪ੍ਰਾਇਮਰੀ ਅਤੇ ਸੈਕੰਡਰੀ ਪਰਮਜੀਤ ਕੌਰ ਦੇ ਸਿਰ ਜਾਂਦਾ ਹੈ, ਜਿਨਾਂ ਨੇ ਸਮੇਂ-ਸਮੇਂ ਅਨੁਸਾਰ ਸਕੂਲਾਂ ਦਾ ਦੌਰਾ ਕਰ ਕੇ ਹਮੇਸ਼ਾ ਕਮੀਆਂ-ਪੇਸ਼ੀਆਂ ਨੂੰ ਦੂਰ ਕੀਤਾ ਹੈ | ਉਨ੍ਹਾਂ ਕਿਹਾ ਕਿ ਅੱਜ ਆਧੁਨਿਕ ਤਰੀਕੇ ਨਾਲ ਬਣਾਏ ਗਏ ਸਕੂਲ ਰੂਮ ਦਾ ਉਦਘਾਟਨ ਕੀਤਾ ਹੈ, ਜਿਸ ਨਾਲ ਸਕੂਲ ਦੀ ਦਿਖ ਵਿੱਚ ਵੱਡਾ ਨਿਖਾਰ ਆਇਆ ਹੈ | ਇਸ ਮੌਕੇ ਪਿ੍ੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਸੁਖਰਾਜ ਕੌਰ, ਇਕਬਾਲ ਸਿੰਘ, ਸਤਨਾਮ ਸਿੰਘ ਰੰਧਾਵਾ ਵੀਲਾ ਤੇਜਾ, ਜਸਵਿੰਦਰ ਸਿੰਘ, ਸੁਮਨ, ਅਮਰਜੋਤ ਕੌਰ ਦਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 24 ਨੂੰ ਸਬ-ਕਮੇਟੀ ਨਾਲ ਮੀਟਿੰਗ ਵਿਚ ਮਸਲਾ ਹੱਲ ਨਾ ਹੋਇਆ ਤਾਂ ਹੋਵੇਗਾ ਵੱਡਾ ਐਕਸ਼ਨ : ਵੋਕੇਸ਼ਨਲ ਟੀਚਰ ਫ਼ਰੰਟ ਪੰਜਾਬ... ਅਗਲੀ ਖ਼ਬਰ ਸਹਾਇਕ ਕਮਿਸ਼ਨਰ ਫੂਡ ਡਾ. ਪੰਨੂੰ ਵਲੋਂ ਰੇਹੜੀਆਂ ਅਤੇ ਫਾਸਟ ਫੂਡ ਵਾਲੀਆਂ ਦੁਕਾਨਾਂ ਦੀ ਚੈਕਿੰਗ
Ad Position 24