ਕਾਹਨੂੰਵਾਨ, 21 ਅਪ੍ਰੈਲ (ਨਿਸ਼ਾਨ ਸਿੰਘ ਚਾਹਲ)-ਵੋਕੇਸ਼ਨਲ ਟੀਚਰਜ਼ ਫ਼ਰੰਟ ਪੰਜਾਬ ਦੇ ਕਈ ਮਸਲਿਆਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸਬ-ਕਮੇਟੀ ਦੀ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ 24 ਅਪ੍ਰੈਲ ਨੂੰ ਹੋਣ ਜਾ ਰਹੀ | ਜੇਕਰ ਇਸ ਮੀਟਿੰਗ ਵਿਚ ਕੋਈ ਮਸਲਾ ਹੱਲ ਨਾ ਹੋਇਆ ਤਾਂ ਫਰੰਟ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਫਰੰਟ ਦੇ ਆਗੂਆਂ ਦਾ ਕਹਿਣਾ ਹੈ ਕਿ ਫ਼ਰੰਟ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਡੀ.ਜੀ.ਐੱਸ.ਈ. ਸਿੱਖਿਆ ਸਕੱਤਰ ਪੰਜਾਬ ਸਕੂਲ ਐਜ਼ੂਕੇਸ਼ਨ ਬੋਰਡ ਸ਼੍ਰੀਮਤੀ ਸੁਨਾਲੀ ਗਿਰੀ ਨਾਲ 10 ਤੋਂ ਵੱਧ ਵਾਰ ਮੀਟਿੰਗ ਹੋ ਚੁੱਕੀ ਹੈ, ਪਰ ਸਰਕਾਰ ਲਾਰੇ ਲੱਪੇ ਦੀ ਨੀਤੀ ਦੇ ਤਹਿਤ ਸਾਡੇ ਮਸਲੇ ਦਾ ਕੋਈ ਵੀ ਹੱਲ ਨਹੀਂ ਕੱਢ ਰਹੀ, ਜਿਸ ਤਹਿਤ ਵੋਕੇਸ਼ਨਲ ਟੀਚਰ ਫ਼ਰੰਟ ਵਲੋਂ ਪੰਜਾਬ ਸਰਕਾਰ ਦੇ ਖਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ | ਫਰੰਟ ਆਗੂਆਂ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ ਜੇਕਰ ਕੋਈ ਸਾਰਥਕ ਤੀਜੇ ਨਾ ਨਿਕਲੇ ਤਾਂ ਇਸ ਤੋਂ ਬਾਅਦ ਫ਼ਰੰਟ ਵਲੋਂ ਸ਼ੁਰੂ ਕੀਤੇ ਜਾ ਰਹੇ ਸੰਘਰਸ਼ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਏਗੀ | ਇਸ ਮੌਕੇ ਸਟੇਟ ਕਮੇਟੀ ਮੈਂਬਰ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ੍ਹ, ਰਣਜੀਤ ਸਿੰਘ ਨਵਾਂਸਹਿਰ ਅਤੇ ਗੁਰਜੀਤ ਸਿੰਘ ਬਠਿੰਡਾ, ਸੁਖਰਾਜਵੀਰ ਸਿੰਘ ਤਰਨਤਾਰਨ, ਮਹਿਤਾਬ ਸਿੰਘ ਫਿਰੋਜ਼ਪੁਰ, ਮਨਪ੍ਰੀਤ ਸਿੰਘ ਸ਼੍ਰੀ ਮੁਕਤਸਰ ਸਾਹਿਬ, ਚੇਅਰਮੈਨ ਹਰਸਿਮਰਨ ਸਿੰਘ, ਗੁਰਪ੍ਰੀਤ ਸਿੰਘ, ਹਰਮਿੰਦਰ ਸਿੰਘ, ਸੌਰਭ, ਅਮਨ ਚੀਮਾ, ਸਰਵਣ ਸਿੰਘ, ਗੌਰਵ ਮਹਾਜਨ, ਗਗਨ, ਅਨੂਪਜੀਤ ਸਿੰਘ, ਹਰਮਨਦੀਪ ਸਿੰਘ, ਮਨਜੀਤ ਸਿੰਘ, ਸੌਰਭ ਮੱਤਰੀ, ਮਲਕੀਤ ਸਿੰਘ, ਅਪਿੰਦਰ ਸਿੰਘ, ਸੰਜੇ ਸ਼ਰਮਾ, ਗੁਰਪ੍ਰੀਤ ਸੋਹਲ, ਮਨਦੀਪ ਸਿੰਘ, ਅਮਨ ਕੁਮਾਰ, ਅਮਨਪ੍ਰੀਤ ਸਿੰਘ, ਅਰਵਿੰਦ ਪੁਰੀ, ਅਰੁਣ ਗੁਪਤਾ, ਵਿਸ਼ਾਲ, ਗੁਰਬਿੰਦਰ ਕੌਰ, ਨੀਤਿਕਾ, ਸਿਮਰਨਦੀਪ ਕੌਰ, ਹਰਵਿੰਦਰ ਕੌਰ, ਰਾਜਬੀਰ ਕੌਰ, ਅਨੂੰ ਸ਼ੈਲੀ, ਹਰਪਿੰਦਰ ਕੌਰ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ |