14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਵਿਧਾਇਕ ਰੰਧਾਵਾ ਵਲੋਂ ਸੀ.ਸੈਕੰ. ਸਕੂਲ ਰੋਸਾ 'ਚ ਕੰਪਿਊਟਰ ਤੇ ਸਾਇੰਸ ਲੈਬ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 22-04-2026
ਕਲਾਨੌਰ, 21 ਅਪ੍ਰੈਲ (ਪੁਰੇਵਾਲ)-ਭਾਰਤ-ਪਾਕਿ ਕੌਮਾਂਤਰੀ ਸਰਹੱਦ ਦੇ ਐਨ ਕੰਢੇ 'ਤੇ ਸਥਿਤ ਪਿੰਡ ਰੋਸਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਵਿਸ਼ੇਸ ਤੌਰ 'ਤੇ ਪਹੁੰਚੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਕੰਪਿਊਟਰ ਅਤੇ ਸਾਇੰਸ ਲੈਬ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ 'ਤੇ ਸਿੱਖਿਆ ਵਿੰਗ ਦੇ ਹਲਕਾ ਕੋਆਰਡੀਨੇਟਰ ਨਵਪ੍ਰੀਤ ਸਿੰਘ ਪਵਾਰ, ਕਿਸਾਨ ਵਿੰਗ ਦੇ ਨਿਸ਼ਾਨ ਸਿੰਘ ਗੋਰਾਇਆ, ਸਰਪੰਚ ਗੁਰਜਿੰਦਰ ਸਿੰਘ, ਮਲਕੀਤ ਸਿੰਘ ਧੀਦੋਵਾਲ, ਹਰਕੀਤ ਸਿੰਘ ਵੀ ਹਾਜ਼ਰ ਰਹੇ | ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 'ਸਿੱਖਿਆ ਕ੍ਰਾਂਤੀ' ਤਹਿਤ ਸਕੂਲਾਂ 'ਚ ਆਧੁਨਿਕ ਸਿੱਖਿਆ ਨੂੰ ਉਤਸ਼ਾਹਿਤ ਕਰਦਿਆਂ ਡਿਜ਼ੀਟਲ ਸਹੂਲਤਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਨਵੀਂ ਤਕਨਾਲੋਜੀ ਰਾਹੀਂ ਪੜ੍ਹਨ ਦਾ ਸੁਨਹਿਰਾ ਮੌਕਾ ਮਿਲੇਗਾ | ਉਨ੍ਹਾਂ ਕਿਹਾ ਕਿ ਸਮਾਰਟ ਕਲਾਸ ਰੂਮ ਦੇ ਜ਼ਰੀਏ ਪੜ੍ਹਾਈ ਹੋਰ ਵੀ ਰੁਚੀ ਵਾਲੀ ਅਤੇ ਪ੍ਰਭਾਵਸ਼ਾਲੀ ਬਣੇਗੀ, ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਵੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਸਰਕਾਰੀ ਸਕੂਲਾਂ 'ਚ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ, ਜਿਸ ਸਦਕਾ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਦਿਨ ਤੋਂ ਸਿੱਖਿਆ ਨੂੰ ਤਰਜੀਹ ਦਿੰਦਿਆਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ, ਜਿਸ ਤਹਿਤ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚਲੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਕੇ ਵਿਦਿਆਰਥੀਆਂ ਨੂੰ ਡਿਜੀਟਲ ਤਕਨੀਕ ਨਾਲ ਸਮੇਂ ਦੀ ਹਾਣ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ | ਇਸ ਉਪਰਾਲੇ ਲਈ ਪਿੰਡ ਵਾਸੀਆਂ ਅਤੇ ਸਕੂਲ ਸਟਾਫ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਸਰਕਾਰ ਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦਾ ਦਿਲੋਂ ਧੰਨਵਾਦ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਦੀਪਕ ਕੁਮਾਰ, ਚੇਤਨ ਸਿੰਘ, ਗੁਰਪ੍ਰੀਤ ਸਿੰਘ, ਅਜੇ ਕੁਮਾਰ, ਵਿਕਰਮ ਤੁਲੀ, ਉਮੇਸ਼ ਕੁਮਾਰ, ਜਸਪ੍ਰੀਤ ਕੁਮਾਰ, ਗੁਰਪ੍ਰੀਤ ਸਿੰਘ, ਸ੍ਰੀਮਤੀ ਬਵਤਾ ਵੱਸਣ, ਸ੍ਰੀਮਤੀ ਮਨਜੀਤ, ਹਰਪ੍ਰੀਤ ਕੌਰ, ਹਰਜਿੰਦਰ ਸਿੰਘ, ਲਵਪ੍ਰੀਤ ਸਿੰਘ ਵੀ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਦੀ ਬੀ.ਸੀ.ਏ. ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਬਾਬਾ ਦੀਪ ਸਿੰਘ ਮਾਡਰਨ ਸਕੂਲ ਸੰਗਤਪੁਰ ਦੇ ਬੱਚਿਆਂ ਨੇ 10ਵੀਂ ਦੇ ਨਤੀਜੇ 'ਚ ਮਾਰੀਆਂ ਮੱਲਾਂ
Ad Position 24