ਬਟਾਲਾ, 21 ਅਪ੍ਰੈਲ (ਸਤਿੰਦਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਸੁਚਾਰੂ ਪ੍ਰਬੰਧ ਹੇਠ ਚੱਲ ਰਹੇ ਸਥਾਨਕ ਗੁਰੂ ਨਾਨਕ ਕਾਲਜ ਬਟਾਲਾ 'ਚ ਬੀ.ਸੀ.ਏ. ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਚਰਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਵਿਦਿਆਰਥਣ ਹਰਮਨਪ੍ਰੀਤ ਕੌਰ ਅਤੇ ਸਹਿਜਪ੍ਰੀਤ ਕੌਰ ਨੇ 70 ਫ਼ੀਸਦੀ, ਨਵਨੀਤ ਕੌਰ ਨੇ 68 ਫ਼ੀਸਦੀ ਅਤੇ ਗਗਨਦੀਪ ਕੌਰ ਨੇ 66 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿਚੋਂ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਚਰਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਇਹ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਕਿ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ | ਪਿ੍ੰਸੀਪਲ ਚਰਨਜੀਤ ਸਿੰਘ ਵਲੋਂ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪੋ੍ਰ. ਅੰਮਿ੍ਤਪਾਲ ਸਿੰਘ, ਪ੍ਰੋ. ਅਮਨਦੀਪ ਕੌਰ, ਪ੍ਰੋ. ਨੇਹਾ ਢੱਲ ਆਦਿ ਹਾਜ਼ਰ ਸਨ |