14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸ੍ਰੀ ਦਸਮੇਸ਼ ਸਕੂਲ ਕਾਦੀਆਂ ਵਿਖੇ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 22-04-2026
ਬਟਾਲਾ, 21 ਅਪ੍ਰੈਲ (ਸਤਿੰਦਰ ਸਿੰਘ)-ਸ੍ਰੀ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਲਈ ਜਾਂਦੀ ਸਾਲਾਨਾ ਧਾਰਮਿਕ ਪ੍ਰੀਖਿਆ ਦੇ ਨਤੀਜਿਆਂ ਦੇ ਸੰਬੰਧ ਵਿਚ ਇਕ ਸਮਾਗਮ ਕੀਤਾ ਗਿਆ, ਜਿਸ ਵਿਚ ਧਾਰਮਿਕ ਵਿਸ਼ੇ ਵਿਚੋਂ ਚੰਗੇ ਨੰਬਰ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ | ਸਕੂਲ ਕਮੇਟੀ ਦੇ ਪ੍ਰਧਾਨ ਰੋਬਨਪ੍ਰੀਤ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਪਰਮਜੀਤ ਕੌਰ ਸੰਧੂ ਅਤੇ ਪਿ੍ੰਸੀਪਲ ਸੁਰਿੰਦਰ ਸਿੰਘ ਭੰਗੂ ਨੇ ਸਤਿਨਾਮ ਸਰਬ ਕਲਿਆਣ ਟਰੱਸਟ ਦੇ ਧਾਰਮਿਕ ਵਿਦਿਆ ਦੀ ਪ੍ਰਚਾਰ-ਪ੍ਰਸਾਰ ਦੇ ਉਪਰਾਲਿਆਂ ਦੀ ਸ਼ਾਲਾਘਾ ਕੀਤੀ ਅਤੇ ਵਧੀਆ ਨੰਬਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਪਿ੍ੰਸੀਪਲ ਸੁਰਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਸਕੂਲ ਅਕੈਡਮਿਕ ਵਿਦਿਆ ਦੇ ਨਾਲ-ਨਾਲ ਧਾਰਮਿਕ ਸਿੱਖਿਆ ਦੇ ਖੇਤਰ ਵਿਚ ਵੀ ਅਹਿਮ ਸਥਾਨ ਰੱਖਦਾ ਹੈ | ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਕਰਵਾਏ ਜਾਂਦੇ ਸਾਲਾਨਾ ਗੁਰਮਤਿ ਮੁਕਾਬਲਿਆਂ ਦੀ ਜ਼ੋਨਲ ਟਰਾਫ਼ੀ ਵੀ ਲਗਾਤਾਰ 6 ਸਾਲ ਤੋਂ ਸਕੂਲ ਵਲੋਂ ਹਾਸਲ ਕੀਤੀ ਜਾ ਰਹੀ ਹੈ | ਧਾਰਮਿਕ ਸਿੱਖਿਆ ਦੇ ਪ੍ਰਬੰਧ ਲਈ ਸਕੂਲ ਵਿਖੇ ਟਰੱਸਟ ਵਲੋਂ 2 ਅਧਿਆਪਕ ਕੀਰਤਨ ਅਤੇ ਗਤਕਾ ਅਧਿਆਪਕ ਨਿਯੁਕਤ ਕੀਤੇ ਗਏ ਹਨ | ਇਸ ਮੌਕੇ ਧਾਰਮਿਕ ਅਧਿਆਪਕ ਮਨਦੀਪ ਸਿੰਘ, ਗੁਰਪ੍ਰੀਤ ਕੌਰ, ਕੋਆਰਡੀਨੇਟਰ ਮੈਡਮ ਕਵਲਜੀਤ ਕੌਰ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਨੇ ਦਿੱਤੀਆਂ ਗਾਰੰਟੀਆਂ ਪੂਰਾ ਕਰ ਕੇ ਦਿਲ ਜਿੱਤੇ-ਪ੍ਰਧਾਨ ਸੰਘੇੜਾ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਦੀ ਬੀ.ਸੀ.ਏ. ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24