14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

'ਆਪ' ਸਰਕਾਰ ਨੇ ਦਿੱਤੀਆਂ ਗਾਰੰਟੀਆਂ ਪੂਰਾ ਕਰ ਕੇ ਦਿਲ ਜਿੱਤੇ-ਪ੍ਰਧਾਨ ਸੰਘੇੜਾ

Ad Position 21
No active advertisement
ਅਜੀਤ ਡੈਸਕ 22-04-2026
ਧਿਆਨਪੁਰ, 21 ਅਪ੍ਰੈਲ (ਕੁਲਦੀਪ ਸਿੰਘ ਸੋਨੂੰ)-ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰਾ ਕਰ ਕੇ ਪੰਜਾਬ ਦੇ ਲੋਕਾਂ ਦੇ ਦਿਲ ਜਿੱਤ ਲਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਸੀਨੀਅਰ ਆਗੂ ਪ੍ਰਧਾਨ ਲਖਵਿੰਦਰ ਸਿੰਘ ਸੰਘੇੜਾ, ਸੀ. ਆਗੂ ਤਰਲੋਕ ਸਿੰਘ ਕਾਹਲੋਂ ਅਤੇ ਜਤਿੰਦਰ ਸਿੰਘ ਭੁੱਲਰ ਨੇ ਕੀਤਾ | ਇਸ ਮੌਕੇ ਪ੍ਰਧਾਨ ਲਖਵਿੰਦਰ ਸਿੰਘ ਸੰਘੇੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਆਮ ਆਦਮੀ ਕਲੀਨਿਕ, ਸਕੂਲਾਂ ਵਿਚ ਨਵੀਨੀਕਰਨ, 10 ਲੱਖ ਦੇ ਬੀਮਾ ਕਾਰਡ, 600 ਯੂਨਿਟ ਬਿਜਲੀ ਮੁਆਫ਼ੀ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਬਿੱਲ ਪਾਸ ਕਰਨ ਤੋਂ ਇਲਾਵਾ ਪੰਜਾਬ ਦੇ ਬੇਰੁਜ਼ਗਾਰਾਂ ਨੂੰ ਹਜ਼ਾਰਾਂ ਨੌਕਰੀਆਂ ਦੇ ਕੇ ਸੂਬਾ ਵਾਸੀਆਂ ਦੇ ਦਿਲ ਜਿੱਤ ਲਏ ਹਨ | ਪ੍ਰਧਾਨ ਸੰਘੇੜਾ ਨੇ ਕਿਹਾ ਕਿ ਪਿੰਡਾਂ ਅਤੇ ਸੜਕਾਂ ਦੀ ਨੁਹਾਰ ਬਦਲਣ ਲਈ ਭਗਵੰਤ ਮਾਨ ਸਰਕਾਰ ਪੱਬਾਂਭਾਰ ਹੋਈ ਪਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਲੋਕਾਂ ਦੀ ਦਿਲੋਂ ਸੇਵਾ ਕਰਨ ਕਰ ਕੇ ਭਗਵੰਤ ਮਾਨ ਲੋਕਾਂ ਦੇ ਮਸੀਹਾ ਬਣ ਚੁੱਕੇ ਹਨ, ਜਿਸ ਕਰ ਕੇ ਲੋਕ 2027 ਵਿਚ ਦੁਬਾਰਾ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲਿਆ ਕੇ ਭਗਵੰਤ ਮਾਨ ਦੇ ਹੱਕ ਵਿਚ ਫਤਵਾ ਦੇਣ ਲਈ ਕਾਹਲੇ ਹੋਏ ਪਏ ਹਨ |
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀਆਂ ਵਿਚ ਕਿਸਾਨਾਂ ਨੂੰ ਪਾਣੀ ਪਿਲਾਉਣ ਲਈ ਮੁਲਾਜ਼ਮ ਗਾਇਬ ਅਗਲੀ ਖ਼ਬਰ ਸ੍ਰੀ ਦਸਮੇਸ਼ ਸਕੂਲ ਕਾਦੀਆਂ ਵਿਖੇ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਸਮਾਗਮ ਕਰਵਾਇਆ
Ad Position 24