14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਵਿਖੇ ਪਹਿਲੀ ਕਾਨਵੋਕੇਸ਼ਨ ਕੱਲ੍ਹ

Ad Position 21
No active advertisement
ਅਜੀਤ ਡੈਸਕ 22-04-2026
ਗੁਰਦਾਸਪੁਰ, 21 ਅਪ੍ਰੈਲ (ਪੰਕਜ ਸ਼ਰਮਾ)-ਮਾਨਯੋਗ ਵਾਈਸ ਚਾਂਸਲਰ ਡਾ: ਐੱਸ. ਕੇ. ਮਿਸ਼ਰਾ ਦੀ ਦੂਰਅੰਦੇਸ਼ੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਦੇ ਵਿਖੇ ਇਕ ਪ੍ਰੈੱਸ ਕਾਨਫ਼ਰੰਸ ਆਯੋਜਿਤ ਕੀਤੀ ਗਈ | ਜਿਸ ਵਿਚ ਮੀਡੀਆ ਨੂੰ ਯੂਨੀਵਰਸਿਟੀ ਦੇ 23 ਅਪ੍ਰੈਲ ਨੂੰ ਹੋਣ ਜਾ ਰਹੇ ਪਹਿਲੇ ਕਨਵੋਕੇਸ਼ਨ ਬਾਰੇ ਜਾਣਕਾਰੀ ਦਿੱਤੀ ਗਈ | ਪ੍ਰੈਸ ਕਾਨਫ਼ਰੰਸ ਵਿਚ ਵਾਈਸ ਚਾਂਸਲਰ ਡਾ: ਐੱਸ. ਕੇ. ਮਿਸ਼ਰਾ, ਰਜਿਸਟਰਾਰ ਡਾ: ਅਜੈ ਕੁਮਾਰ, ਡਾ: ਹਰੀਸ਼ ਪੁੰਗੋਤਰਾ ਅਤੇ ਯੂਨੀਵਰਸਿਟੀ ਦੇ ਲੋਕ ਸੰਪਰਕ ਅਧਿਕਾਰੀ (ਪੀ.ਆਰ.ਓ.), ਡਾ: ਨਿ੍ਪ ਜੀਤ ਮੌਜੂਦ ਸਨ | ਪਿ੍ੰਟ ਮੀਡੀਆ, ਨਿਊਜ਼ ਚੈਨਲਾਂ ਅਤੇ ਸਥਾਨਿਕ ਮੀਡੀਆ ਦੇ ਪ੍ਰਤੀਨਿਧੀ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ | ਮੀਡੀਆ ਨੂੰ ਸੰਬੋਧਨ ਕਰਦੇ ਹੋਏ ਡਾ: ਮਿਸ਼ਰਾ ਨੇ ਦੱਸਿਆ ਕਿ ਇਸ ਮੌਕੇ ਯੂਨੀਵਰਸਿਟੀ ਦੇ ਮਾਣਯੋਗ ਰਾਜਪਾਲ-ਕਮ-ਚਾਂਸਲਰ ਗੁਲਾਬ ਚੰਦ ਕਟਾਰੀਆ ਕਨਵੋਕੇਸ਼ਨ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਜਦੋਂ ਕਿ ਹਰਜੋਤ ਸਿੰਘ ਬੈਂਸ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਰਹਿਣਗੇ | ਡਾ: ਮਿਸ਼ਰਾ ਨੇ ਦੱਸਿਆ ਕਿ ਯੂਨੀਵਰਸਿਟੀ ਆਪਣੀ ਪਹਿਲੀ ਕਨਵੋਕੇਸ਼ਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਕਿ ਇਸ ਦੇ ਅਕਾਦਮਿਕ ਸਫ਼ਰ ਵਿਚ ਇਕ ਮਹੱਤਵਪੂਰਨ ਮੀਲ ਪੱਥਰ ਹੈ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਇੰਜੀਨੀਅਰਿੰਗ, ਵਿਗਿਆਨ ਅਤੇ ਪ੍ਰਬੰਧਨ ਸਮੇਤ ਵੱਖ-ਵੱਖ ਵਿਸ਼ਿਆਂ ਵਿਚ ਕੁੱਲ 125 ਵਿਦਿਆਰਥੀ ਅੰਡਰਗ੍ਰੈਜੂਏਟ ਡਿਗਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ | ਇਸ ਤੋਂ ਇਲਾਵਾ ਲਗਪਗ 435 ਪੋਸਟ ਗ੍ਰੈਜੂਏਟ ਵਿਦਿਆਰਥੀ ਵੀ ਆਪਣੀਆਂ ਡਿਗਰੀਆਂ ਪ੍ਰਾਪਤ ਕਰਨਗੇ | ਡਾ: ਮਿਸ਼ਰਾ ਨੇ ਕਿਹਾ ਕਿ ਇਹ ਸਮਾਗਮ ਅਕਾਦਮਿਕ ਉੱਤਮਤਾ ਦਾ ਜਸ਼ਨ ਹੋਵੇਗਾ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਨੂੰ ਮਾਨਤਾ ਦੇਵੇਗਾ | ਇਸ ਤੋਂ ਇਲਾਵਾ ਵੱਖ-ਵੱਖ ਫੈਕਲਟੀਆਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਲਈ ਕੁੱਲ 27 ਗੋਲਡ ਮੈਡਲ ਦਿੱਤੇ ਜਾਣਗੇ | ਇਸ ਤੋਂ ਇਲਾਵਾ ਡਿਗਰੀ ਪ੍ਰੋਗਰਾਮ ਦੌਰਾਨ ਉੱਤਮ ਪ੍ਰਦਰਸ਼ਨ ਕਰਨ ਵਾਲੇ ਇਕ ਵਿਦਿਆਰਥੀ ਨੂੰ ਵੱਕਾਰੀ 'ਚਾਂਸਲਰ ਗੋਲਡ ਮੈਡਲ' ਨਾਲ ਸਨਮਾਨਿਤ ਕੀਤਾ ਜਾਵੇਗਾ | ਪ੍ਰੈਸ ਕਾਨਫ਼ਰੰਸ ਇਕ ਇੰਟਰਐਕਟਿਵ ਸੈਸ਼ਨ ਨਾਲ ਸਮਾਪਤ ਹੋਈ | ਜਿਸ ਵਿਚ ਮੀਡੀਆ ਪ੍ਰਤੀਨਿਧੀਆਂ ਨੇ ਗੁਣਵੱਤਾ ਪੂਰਨ ਸਿੱਖਿਆ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਯੂਨੀਵਰਸਿਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਰਾਕੇਸ਼ ਕੁੁਮਾਰ ਰਣੀਆਂ ਬਲਾਕ ਕਾਂਗਰਸ ਧਾਰੀਵਾਲ ਸ਼ਹਿਰੀ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕੰਪਿਊਟਰ ਵਿਭਾਗ ਨੇ ਵਿਦਾਇਗੀ ਸਮਾਗਮ ਕਰਵਾਇਆ
Ad Position 24