ਕੋਟਲੀ ਸੂਰਤ ਮੱਲ੍ਹੀ, 21 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੇ ਪਿੰਡ ਫੱਤੂਪੁਰ ਦੇ ਸਰਪੰਚ ਕੰਵਲਜੀਤ ਸਿੰਘ ਫੱਤੂਪੁਰ ਨੇ ਨੇੜਲੇ ਵੱਖ-ਵੱਖ ਪਿੰਡਾਂ 'ਚ ਲੋਕਾਂ ਦੀਆਂ ਵਿਸ਼ੇਸ਼ ਮੀਟਿੰਗਾਂ ਕਰ ਕੇ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ 4 ਸਾਲਾਂ ਵਿਚ ਕਰਵਾਏ ਗਏ ਕੰਮਾਂ 'ਤੇ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ | ਇਸ ਸਬੰਧੀ ਬਲਾਕ ਪ੍ਰਧਾਨ ਕੰਵਲਜੀਤ ਸਿੰਘ ਫੱਤੂਪੁਰ ਨੇ ਕਿਹਾ ਕਿ ਹਲਕਾ ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਪਿੰਡਾਂ 'ਚ ਜੰਗੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਲੋਕਾਂ ਨੂੰ ਵੱਖ-ਵੱਖ ਮੁਸ਼ਕਿਲਾਂ ਤੋਂ ਨਿਜ਼ਾਤ ਦਿਵਾਈ ਗਈ ਹੈ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੋਟਾਂ ਸਮੇਂ ਜੋ ਵੀ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਸਾਰੇ ਪੂਰੇ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਕਿ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਸਮੇਂ ਸਿਰ ਪੂਰੇ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸਰਕਾਰ ਨੇ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਹਨ ਤੇ ਪਿੰਡਾਂ 'ਚ ਵਿਕਾਸ ਕਾਰਜਾਂ ਦੇ ਕੰਮ ਜੰਗੀ ਪੱਧਰ 'ਤੇ ਚੱਲ ਰਹੇ ਹਨ | ਇਸ ਮੌਕੇ ਸਰਪੰਚ ਦਲਜੀਤ ਸਿੰਘ ਦੇਹੜ, ਸਰਪੰਚ ਸਮਸ਼ੇਰ ਸਿੰਘ ਸ਼ੇਰਾ, ਨੰਬਰਦਾਰ ਸੁਖਵੰਤ ਸਿੰਘ, ਬਲਬੀਰ ਸਿੰਘ, ਜੋਗਿੰਦਰ ਸਿੰਘ ਨਰਿੰਦਰ ਸਿੰਘ, ਮੈਂਬਰ ਪੰਚਾਇਤ ਪੂਰਨ ਸਿੰਘ, ਸਕੂਲ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ, ਬਲਾਕ ਸੰਮਤੀ ਮੈਂਬਰ ਤਰਨਜੀਤ ਸਿੰਘ, ਹਰਬੰਸ ਸਿੰਘ, ਸਤਿੰਦਰ ਸਿੰਘ ਸਮੇਤ ਪਿੰਡ ਵਾਸੀ ਹਾਜ਼ਰ ਸਨ |