13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੇ ਮੰਤਵ ਨਾਲ 2027 'ਚ ਆਜ਼ਾਦ ਚੋਣ ਲੜਾਂਗੇ - ਪ੍ਰਧਾਨ ਕਲਸੀ

Ad Position 21
No active advertisement
ਅਜੀਤ ਡੈਸਕ 22-04-2026
ਬਟਾਲਾ, 21 ਅਪ੍ਰੈਲ (ਸਤਿੰਦਰ ਸਿੰਘ)-ਲੰਮੇ ਸਮੇਂ ਤੋਂ ਪੁਲਿਸ ਜ਼ਿਲ੍ਹਾ ਬਟਾਲਾ ਨੂੰ ਪੂਰਨ ਰੈਵੀਨਿਊ ਜ਼ਿਲ੍ਹੇ ਦੀ ਮਾਨਤਾ ਦਿਵਾਉਣ ਲਈ ਸੰਘਰਸ਼ ਕਰ ਰਹੀ ਆਜ਼ਾਦ ਪਾਰਟੀ ਦੀ ਵਿਸ਼ੇਸ਼ ਮੀਟਿੰਗ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਪ੍ਰਧਾਨ ਕਲਸੀ ਨੇ ਕਿਹਾ ਕਿ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਪੂਰਾ ਕਰਨ ਲਈ ਅਕਾਲੀ-ਭਾਜਪਾ ਗੱਠਜੋੜ, ਕਾਂਗਰਸ ਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਆਸੀ ਲਾਭ ਖਾਤਰ ਇਸ ਨੂੰ ਅਣਗੌਲਿਆਂ ਕੀਤਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਬਟਾਲਾ ਵਾਸੀਆਂ ਨਾਲ ਜ਼ਿਲ੍ਹਾ ਬਣਾਉਣ ਦੇ ਵਾਅਦੇ ਕਰ ਕੇ ਕੇਵਲ ਵੋਟਾਂ ਹੀ ਬਟੋਰੀਆਂ ਹਨ, ਪ੍ਰੰਤੂ ਸਰਕਾਰਾਂ ਬਣਾਉਣ ਤੋਂ ਬਾਅਦ ਇਹ ਵਾਅਦਾ ਵਫ਼ਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਮੈਂ ਬਟਾਲਾ ਨੂੰ ਪੂਰਨ ਰੈਵੀਨਿਊ ਜ਼ਿਲ੍ਹੇ ਦੀ ਮਾਨਤਵਾ ਦਿਵਾਉਣ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਬਟਾਲਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਾਂਗਾ ਅਤੇ ਜੇਕਰ ਬਟਾਲਾ ਵਾਸੀਆਂ ਨੇ ਮੇਰੇ ਹੱਕ ਵਿਚ ਫਤਵਾ ਦਿੱਤਾ ਤਾਂ ਮੈਂ ਪੰਜਾਬ ਵਿਚਲੀ ਨਵੀਂ ਸਰਕਾਰ ਪਾਸੋਂ ਬਟਾਲਾ ਨੂੰ ਜ਼ਿਲ੍ਹਾ ਬਣਾ ਕੇ ਹੀ ਰਹਾਂਗਾ | ਇਸ ਮੌਕੇ ਸ਼ਿੰਦਾ ਗਾਂਧੀ ਨਗਰ, ਸੁਰਿੰਦਰ ਸਿੰਘ ਸਾ. ਸਰਪੰਚ ਹਰਸੀਆਂ, ਕਮਲਜੀਤ, ਰਕੇਸ਼ ਕੁਮਾਰ ਲੱਕੀ, ਦਵਿੰਦਰ ਸਿੰਘ, ਚਰਨਜੀਤ ਸਿੰਘ, ਸੁਰਿੰਦਰ ਕੁਮਾਰ ਬੰਟੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਬੋਸੀਆ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਐੱਸ.ਐੱਸ.ਐੱਮ. ਕਾਲਜ ਵਿਖੇ ਵਸਤਰਕਲਾ ਫ਼ੈਸ਼ਨ ਸ਼ੋਅ ਆਯੋਜਿਤ
Ad Position 24