13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਡੇਰਾ ਬਾਬਾ ਨਾਨਕ ਵਿਖੇ ਪੰਜਾਬ ਬੋਸੀਆ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 22-04-2026
ਡੇਰਾ ਬਾਬਾ ਨਾਨਕ, 21 ਅਪ੍ਰੈਲ (ਹੀਰਾ ਸਿੰਘ ਮਾਂਗਟ)-ਅੱਜ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕਿਆਂ) ਵਿਖੇ ਪੈਰਾ ਪੰਜਾਬ ਬੋਸੀਆ ਐਸੋਸੀਏਸ਼ਨ ਐਂਡ ਬੋਸੀਆ ਸਪੋਰਟਸ ਫੈਡਰੇਸ਼ਨ ਵਲੋਂ ਨੌਜਵਾਨ ਕੋਚ ਸਿਮਰਨਜੀਤ ਕੌਰ ਦੇ ਯਤਨਾਂ ਸਦਕਾ ਸਰੀਰਕ ਪੱਖੋਂ ਕਮਜ਼ੋਰ ਜ਼ਰੂਰਤਮੰਦ ਬੱਚਿਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਬੋਸੀਆ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇੇ ਸ਼ਿਰਕਤ ਕੀਤੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਪੈਰਾ ਪੰਜਾਬ ਬੋਸੀਆ ਦੇ ਜਨਰਲ ਸਕੱਤਰ ਸਮਿੰਦਰ ਸਿੰਘ ਅਤੇ ਪੰਜਾਬ ਪ੍ਰਧਾਨ ਜਸਪ੍ਰੀਤ ਸਿੰਘ ਵਲੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੂੰ ਜੀ ਆਇਆ ਕਹਿੰਦਿਆਂ ਧੰਨਵਾਦ ਕੀਤਾ ਗਿਆ | ਪ੍ਰਧਾਨ ਜਸਪ੍ਰੀਤ ਸਿੰਘ ਤੇ ਜਨਰਲ ਸਕੱਤਰ ਸ਼ਮਿੰਦਰ ਸਿੰਘ ਢਿੱਲੋ ਨੇ ਕਿਹਾ ਕਿ ਇਸ ਸਰਹੱਦੀ ਇਲਾਕੇ ਦੇ ਸਿਹਤ ਪੱਖੋਂ ਕੁਦਰਤੀ ਤੌਰ 'ਤੇ ਕਮਜ਼ੋਰ ਤੇ ਲੋੜਵੰਦ ਬੱਚਿਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਵਾਸਤੇ ਅੱਜ ਇਹ ਪਹਿਲਾ ਕੈਂਪ ਲਗਾਇਆ ਗਿਆ ਹੈ | ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਅੱਜ ਜੋ ਇਹ ਜਾਗਰੂਕ ਕੈਂਪ ਲਗਾਇਆ ਗਿਆ ਹੈ, ਇਹ ਬਹੁਤ ਹੀ ਸ਼ਾਲਾਘਾਯੋਗ ਹੈ | ਉਨ੍ਹਾਂ ਕਿਹਾ ਕਿ ਇਸ ਕੈਂਪ ਨਾਲ ਇਸ ਸਰਹੱਦੀ ਇਲਾਕੇ ਦੇ ਲੋੜਵੰਦ ਬੱਚਿਆਂ ਵਿਚ ਖੇਡਾਂ ਪ੍ਰਤੀ ਹੋਰ ਉਤਸ਼ਾਹ ਵਧੇਗਾ | ਅਖੀਰ ਵਿਚ ਕੋਚ ਸਿਮਰਨਜੀਤ ਕੌਰ ਰੰਧਾਵਾ ਵਲੋਂ ਆਈਆਂ ਸ਼ਖਸੀਅਤਾਂ ਅਤੇ ਇਲਾਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਐਸ.ਡੀ.ਐਮ. ਸ੍ਰੀ ਆਦਿੱਤਿਆ ਸ਼ਰਮਾ, ਭਾਈ ਸੁਖਵਿੰਦਰ ਸਿੰਘ ਅਗਵਾਨ ਮੁੱਖ ਸੇਵਾਦਾਰ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ, ਸੀਨੀਅਰ ਮੈਡੀਕਲ ਅਫਸਰ ਡਾ. ਜਤਿੰਦਰ ਸਿੰਘ, ਕੋਚ ਸਿਮਰਨਜੀਤ ਕੌਰ ਰੰਧਾਵਾ, ਸਮਸਨ ਰਾਮ ਐਜੂਕੇਸ਼ਨ ਪ੍ਰੋਜੈਕਟ ਅਜਨਾਲਾ, ਲਖਬੀਰ ਸਿੰਘ ਐਮ.ਡੀ. ਖਾਲਸਾ ਏਡ, ਦਲਜੀਤ ਸਿੰਘ ਕਾਹਲੋਂ ਖਾਲਸਾ ਏਡ, ਮਨਪ੍ਰੀਤ ਸਿੰਘ ਬਟਾਲਾ ਖਾਲਸਾ ਏਡ, ਪ੍ਰਧਾਨ ਦਵਿੰਦਰ ਸਿੰਘ ਬਰਾੜ, ਗੁਰਜਿੰਦਰ ਸਿੰਘ, ਸਿਖਾ ਗੁਪਤਾ ਪ੍ਰਧਾਨ ਨਗਰ ਕੌਂਸਲ, ਪਿ੍ੰ. ਪਰਮਿੰਦਰ ਸਿੰਘ ਬੇਦੀ, ਰਜੇਸ਼ ਕੁਮਾਰ ਬਿੱਟਾ, ਕੌਂਸਲਰ ਰਜਤ ਮਰਵਾਹ, ਕੌਂਸਲਰ ਸੁਖਜਿੰਦਰ ਸਿੰਘ, ਕੌਂਸਲਰ ਹਰਿੰਦਰ ਸਿੰਘ, ਕੌਂਸਲਰ ਸਤਪਾਲ ਸੌਂਕੀ, ਸਾ. ਕੌਂਸਲਰ ਬਲਦੇਵ ਰਾਏ ਡਾਇਮੰਡ, ਲੈਕਚਰਾਰ ਰਮੇਸ਼ ਅਵਸਥੀ, ਰਜੇਸ਼ ਕੁਮਾਰ ਹਾਂਡਾ ਪ੍ਰਧਾਨ ਸਿਟੀ ਵੈਲਫੇਅਰ ਕਲੱਬ ਸਮੇਤ ਵੱਡੀ ਗਿਣਤੀ ਵਿਚ ਬੱਚੇ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੋਲਡਨ ਗਰੁੱਪ ਨੇ ਆਰਟੀਫਿਸ਼ਲ ਇੰਟੈਲੀਜੈਂਸ 'ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੇ ਮੰਤਵ ਨਾਲ 2027 'ਚ ਆਜ਼ਾਦ ਚੋਣ ਲੜਾਂਗੇ - ਪ੍ਰਧਾਨ ਕਲਸੀ
Ad Position 24