13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਗੋਲਡਨ ਗਰੁੱਪ ਨੇ ਆਰਟੀਫਿਸ਼ਲ ਇੰਟੈਲੀਜੈਂਸ 'ਤੇ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 22-04-2026
ਗੁਰਦਾਸਪੁਰ, 21 ਅਪ੍ਰੈਲ (ਪੰਕਜ ਸ਼ਰਮਾ)-ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਗੁਰਦਾਸਪੁਰ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ 'ਤੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਡਿਪਟੀ ਡਾਇਰੈਕਟਰ ਜ਼ਿਲ੍ਹਾ ਸੂਚਨਾ ਵਿਗਿਆਨ ਅਧਿਕਾਰੀ ਗੁਰਦਾਸਪੁਰ ਅਤੇ ਪਠਾਨਕੋਟ ਕਰਨ ਸੋਨੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਆਰਟੀਫੀਸ਼ੀਅਲ ਇੰਟੈਲੀਜੈਂਸ ਵਿਚ ਉੱਭਰ ਰਹੇ ਰੁਝਾਨਾਂ 'ਤੇ ਆਪਣੀ ਖੋਜ ਸਾਂਝੀ ਕੀਤੀ | ਕਾਲਜ ਦੇ ਚੇਅਰਮੈਨ ਡਾ: ਮੋਹਿਤ ਮਹਾਜਨ ਅਤੇ ਮੁੱਖ ਪ੍ਰਬੰਧ ਨਿਰਦੇਸ਼ਕ ਡਾ: ਰਾਘਵ ਮਹਾਜਨ ਨੇ ਉਨ੍ਹਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ | ਕਾਨਫ਼ਰੰਸ ਦਾ ਮੁੱਖ ਉਦੇਸ਼ ਖੋਜ ਵਿਚ ਨਵੀਨਤਮ ਤਕਨਾਲੋਜੀਆਂ ਅਤੇ ਨਵੀਨਤਾਵਾਂ 'ਤੇ ਚਰਚਾ ਕਰਨਾ ਸੀ | ਆਪਣਾ ਖੋਜ ਕਾਰਜ ਪੇਸ਼ ਕਰਦੇ ਹੋਏ ਮੁੱਖ ਬੁਲਾਰੇ ਕਰਨ ਸੋਨੀ ਨੇ ਆਧੁਨਿਕ ਖੋਜ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਵੱਧ ਰਹੇ ਮਹੱਤਵ 'ਤੇ ਚਾਨਣਾ ਪਾਇਆ | ਉਨ੍ਹਾਂ ਦੱਸਿਆ ਕਿ ਕਿਵੇਂ ਆਰਟੀਫੀਸ਼ੀਅਲ ਇੰਟੈਲੀਜੈਂਸ ਖੋਜ ਪ੍ਰਕਿਰਿਆ ਨੂੰ ਤੇਜ਼, ਵਧੇਰੇ ਸਟੀਕ ਅਤੇ ਵਧੇਰੇ ਪ੍ਰਭਾਵਸ਼ਾਲੀ ਬਣਾ ਰਿਹਾ ਹੈ | ਉਨ੍ਹਾਂ ਉਦਾਹਰਨਾਂ ਰਾਹੀਂ ਸਮਝਾਇਆ ਕਿ ਡੇਟਾ ਵਿਸ਼ਲੇਸ਼ਣ, ਪੈਟਰਨ ਪਹਿਚਾਣ ਅਤੇ ਫ਼ੈਸਲਾ ਲੈਣ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਜਾ ਰਹੀ ਹੈ | ਪ੍ਰੋਗਰਾਮ ਦੌਰਾਨ ਕਾਲਜ ਦੇ ਚੇਅਰਮੈਨ ਡਾ: ਮੋਹਿਤ ਮਹਾਜਨ ਨੇ ਕਰਨ ਸੋਨੀ ਦਾ ਸਵਾਗਤ ਕੀਤਾ | ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਅਤੇ ਕਾਲਜ ਵਿਚ ਆਪਣੇ ਕੀਮਤੀ ਸਮੇਂ ਵਿਚੋਂ ਸਮਾਂ ਕੱਢ ਕੇ ਪੇਸ਼ਕਾਰੀ ਦੇਣ ਲਈ ਧੰਨਵਾਦ ਕੀਤਾ | ਆਪਣੇ ਸੰਬੋਧਨ ਵਿਚ ਚੇਅਰਮੈਨ ਡਾ: ਮੋਹਿਤ ਮਹਾਜਨ ਨੇ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਲਈ ਪ੍ਰੇਰਨਾਦਾਇਕ ਹੁੰਦੇ ਹਨ ਅਤੇ ਉਨ੍ਹਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਦੇ ਹਨ | ਸੈਮੀਨਾਰ ਦੇ ਅੰਤ ਵਿਚ ਪਿ੍ੰਸੀਪਲ ਡਾ: ਆਰ.ਸੀ. ਗੰਗਵਾਰ ਅਤੇ ਪਿ੍ੰਸੀਪਲ ਡਾ: ਨਿਧੀ ਮਹਾਜਨ ਨੇ ਭਵਿੱਖ ਵਿਚ ਵੀ ਅਜਿਹੇ ਜਾਣਕਾਰੀ ਭਰਪੂਰ ਪ੍ਰੋਗਰਾਮਾਂ ਦੇ ਆਯੋਜਨ ਦੀ ਉਮੀਦ ਪ੍ਰਗਟਾਈ |
Ad Position 22
No active advertisement
ਪਿਛਲੀ ਖ਼ਬਰ ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਨੇ ਮਾਝੇ ਤੋਂ ਐੱਨ.ਡੀ.ਏ. 'ਚ ਚੁਣੇ ਗਏ 4 ਨੌਜਵਾਨਾਂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਬੋਸੀਆ ਜਾਗਰੂਕਤਾ ਕੈਂਪ ਲਗਾਇਆ
Ad Position 24