ਬਟਾਲਾ, 21 ਅਪ੍ਰੈਲ (ਸਤਿੰਦਰ ਸਿੰਘ)-ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਪੰਜਾਬ ਸਟੇਟ ਕੌਸਲ ਫਾਰ ਸਾਇੰਸ ਐਂਡ ਟੈਕਨੋਲਜੀ ਦੇ ਨਿਰਦੇਸ਼ਾਂ ਅਨੁਸਾਰ ਈਕੋ ਕਲੱਬ ਅਧੀਨ ਹਰਬਲ ਅਤੇ ਮੈਡੀਸਨਲ ਪੌਦਿਆਂ, ਵਾਤਾਵਰਣ ਪ੍ਰਦੂਸ਼ਣ ਆਦਿ ਦੇ ਸੰਬੰਧ ਵਿਚ ਇਕ ਵਰਕਸ਼ਾਪ ਲਗਾਈ, ਜਿਸ ਵਿਚ ਖੇਤੀਬਾੜੀ ਵਿਭਾਗ ਦੇ ਵਿਸ਼ਾ ਮਾਹਰ ਸ: ਹਰਪ੍ਰੀਤ ਸਿੰਘ ਅਤੇ ਸ੍ਰੀਮਤੀ ਨਵਜੋਤ ਕੌਰ ਵਲੋਂ ਸੰਬੋਧਨ ਕੀਤਾ ਗਿਆ | ਵਿਦਿਆਰਥੀਆਂ ਨੂੰ ਵਾਤਾਵਰਣ ਸਬੰਧੀ ਅਤੇ ਆਉਣ ਵਾਲੇ ਸਮੇਂ ਵਿਚ ਪਰਾਲੀ ਦੇ ਜਲਣ ਤੋਂ ਹੋਣ ਵਾਲੇ ਨੁਕਸਾਨ ਪ੍ਰਤੀ ਸੁਚੇਤ ਕਰਦੇ ਹੋਏ ਵਿਚਾਰ-ਵਟਾਂਦਰਾ ਕੀਤਾ ਗਿਆ | ਪਿ੍ੰਸੀਪਲ ਡਾ. ਸੁਨੀਤਾ ਕੌਸ਼ਲ ਵਲੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਵਿਦਿਆਰਥੀਆਂ ਨੂੰ ਸੰਬੰਧਿਤ ਵਿਸ਼ੇ ਬਾਰੇ ਵੀ ਜਾਣਕਾਰੀ ਦਿੱਤੀ | ਸਕੂਲ ਗਾਈਡੈਂਸ ਅਤੇ ਕੌਂਸਲਰ ਸ੍ਰੀਮਤੀ ਰਾਜਬੀਰ ਹੋਰ ਵਲੋਂ ਵੀ ਬੱਚਿਆਂ ਨਾਲ ਵਿਚਾਰ ਸਾਂਝੇ ਕੀਤੇ ਗਏ | ਵਿਸ਼ਾ ਮਾਹਿਰਾਂ ਵਲੋਂ ਵਾਤਾਵਰਣ ਸਬੰਧੀ ਅਤੇ ਕਿਸਾਨੀ ਨਾਲ ਸੰਬੰਧਿਤ, ਸਟਬਲ ਬਰਨਿੰਗ, ਲੋੜ ਤੋਂ ਵੱਧ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਇਨ੍ਹਾਂ ਸਭ ਤੋਂ ਜਾਗਰੂਕ ਰਹਿਣ ਲਈ ਕਿਹਾ ਗਿਆ | ਇਸ ਦੌਰਾਨ ਸਕੂਲ ਲੈਕਚਰਾਰ ਅਵਿਨਾਸ਼ ਸਿੰਘ, ਨਰਿੰਦਰ ਸਿੰਘ, ਜਸਪਾਲ ਸਿੰਘ, ਪ੍ਰਦੀਪ ਕੁਮਾਰ ਅਤੇ ਦਿਨੇਸ਼ ਕੁਮਾਰ, ਗੁਰਟੇਕ ਸਿੰਘ ਵੀ ਹਾਜ਼ਰ ਸਨ | ਸਕੂਲ ਪਿ੍ੰਸੀਪਲ ਵਲੋਂ ਆਏ ਹੋਏ ਮਹਿਮਾਨਾਂ ਦਾ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ |