ਸ੍ਰੀ ਹਰਿਗੋਬਿੰਦਪੁਰ, 21 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਅਤੇ ਉਨ੍ਹਾਂ ਦੇ ਸਾਥੀ ਰਮਨ ਸਿੰਘ ਵਰਸਾਲਚੱਕ ਨੇ ਕਿਹਾ ਕਿ ਬੀਤੇ ਦਿਨ ਚੰਡੀਗੜ੍ਹ ਵਿਖੇ ਪੰਜਾਬ ਦੀੋ ਵਿਧਾਨ ਸਭਾ 'ਚ ਇਜਲਾਸ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅਹਿਮ ਕਦਮ ਚੁੱਕਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਅਹਿਮ ਬਿੱਲ ਪੇਸ਼ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉਸ ਬਿੱਲ 'ਤੇ ਰਾਜਪਾਲ ਲਾਲ ਚੰਦ ਕਟਾਰੀਆ ਵਲੋਂ ਦਸਤਖ਼ਤ ਕਰ ਦਿੱਤੇ ਗਏ, ਜਿਸ ਨਾਲ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਬਿੱਲ-2026' ਸੋਧ ਬਿੱਲ ਇਕ ਨਵਾਂ ਕਾਨੂੰਨ ਲਾਗੂ ਹੋ ਗਿਆ ਹੈ, ਜੋ ਕਿ 'ਆਪ' ਸਰਕਾਰ ਦਾ ਸ਼ਾਲਾਘਾਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬੀਤੇ ਸਮੇਂ ਦੌਰਾਨ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀ ਦੀਆਂ ਘਟਾਨਾਵਾਂ ਵਾਪਰਨਾ ਮੰਦਭਾਗਾ ਸੀ, ਜਿਸ ਲਈ ਸਖ਼ਤ ਕਾਨੂੰਨ ਬਣਾਉਣ ਦੀ ਲੋੜ ਸੀ ਅਤੇ ਹੁਣ ਨਵਾਂ ਕਾਨੂੰਨ ਲਾਗੂ ਹੋਣ ਨਾਲ ਬੇਅਦਬੀ ਦੇ ਮਾਮਲਿਆਂ ਨਾਲ ਜੁੜੇ ਲੋਕਾਂ ਨੂੰ ਸਖ਼ਤ ਸਜ਼ਾ ਮਿਲੇਗੀ | ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਅਤੇ ਰਮਨ ਸਿੰਘ ਵਰਸਾਲਚੱਕ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚੁੱਕਿਆ ਗਿਆ ਇਹ ਸਖ਼ਤ ਕਦਮ ਸ਼ਾਲਾਘਾਯੋਗ ਹੈ | ਇਸ ਸਮੇਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰੀਕ ਸਿੰਘ ਗੋਲਡੀ, ਪੀ.ਏ. ਸੁਖਦੇਵ ਸਿੰਘ ਰੋਮੀ, ਬਲਾਕ ਪ੍ਰਧਾਨ ਡਾ. ਨਰਿੰਦਰ ਸਿੰਘ ਬੱਬੂ ਚੀਮਾ ਖੁੱਡੀ, ਸਰਪੰਚ ਹਰਜੀਤ ਸਿੰਘ ਵਰਸਾਲਚੱਕ, ਬਲਾਕ ਪ੍ਰਧਾਨ ਸੁਰਿੰਦਰ ਸਿੰਘ ਰਿੰਕੂ, ਪੀ.ਏ. ਨਵ ਭਿੰਡਰ, ਸੁਖਦੇਵ ਸਿੰਘ ਸੱਖੋਵਾਲ ਆਦਿ ਹਾਜ਼ਰ ਸਨ |